ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਮਾਮਲਾ ਨਹੀਂ ਹੈ। ਵਾਦੀ ਦੇ ਲੋਕਾਂ ਨਾਲ ਇਕਜੁੱਟਤਾ ਦਿਖਾਉਂਦਿਆਂ ਪਾਕਿਸਤਾਨ ਨੇ ਬੁੱਧਵਾਰ ਨੂੰ ‘ਕਾਲਾ ਦਿਵਸ’ ਮਨਾਇਆ। ਸ਼ਰੀਫ਼ ਨੇ ਕਿਹਾ ਕਿ ਭਾਰਤ ਨੂੰ ਕਸ਼ਮੀਰੀਆਂ ਦੇ ਹੱਕਾਂ ਦਾ ਸਨਮਾਨ ਕਰਦਿਆਂ ਉਥੇ ਰਾਇਸ਼ੁਮਾਰੀ ਕਰਵਾਉਣੀ ਚਾਹੀਦੀ ਹੈ।
ਆਪਣੇ ਸੁਨੇਹੇ ਵਿਚ ਉਨ੍ਹਾਂ ਕਿਹਾ, ”ਅੱਜ ਅਸੀਂ ਕਸ਼ਮੀਰੀਆਂ ਨਾਲ ਇਕਜੁੱਟਤਾ ਜ਼ਾਹਰ ਕਰਨ ਲਈ ਕਾਲਾ ਦਿਵਸ ਮਨਾ ਰਹੇ ਹਾਂ ਅਤੇ ਦੁਨੀਆਂ ਨੂੰ ਸਖ਼ਤ ਸੁਨੇਹਾ ਦੇ ਰਹੇ ਹਾਂ ਕਿ ਹਰੇਕ ਪਾਕਿਸਤਾਨੀ ਉਨ੍ਹਾਂ (ਕਸ਼ਮੀਰੀਆਂ) ਦੇ ਅਧਿਕਾਰਾਂ ਲਈ ਕੀਤੇ ਜਾ ਰਹੇ ਸੰਘਰਸ਼ ਨਾਲ ਖੜ੍ਹਾ ਹੈ। ਭਾਰਤ ਸੁਰੱਖਿਆ ਬਲਾਂ ਰਾਹੀਂ ਕਸ਼ਮੀਰੀਆਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦਾ। ਸੰਯੁਕਤ ਰਾਸ਼ਟਰ ਨੇ ਵੀ ਕਸ਼ਮੀਰ ਨੂੰ ਵਿਵਾਦਤ ਇਲਾਕਾ ਐਲਾਨਿਆ ਹੋਇਆ ਹੈ।”
Check Also
ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵਾਂਸ ਅਗਲੇ ਹਫ਼ਤੇ ਆਉਣਗੇ ਭਾਰਤ ਦੌਰੇ ’ਤੇ
ਉਪ ਰਾਸ਼ਟਰਪਤੀ ਪਰਿਵਾਰ ਸਮੇਤ ਜੈਪੁਰ ਅਤੇ ਆਗਰਾ ਵੀ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਦੇ …