ਨਵੀਂ ਦਿੱਲੀ/ਬਿਊਰੋ ਨਿਊਜ਼
ਰੇਲੀਗੇਅਰ ਫਿਨਵੈਸਟ ਲਿਮਟਿਡ (ਆਰ.ਐਫ਼.ਐਲ.) ਦੇ ਫੰਡਾਂ ਵਿਚ ਕਥਿਤ ਹੇਰਾਫੇਰੀ ਨਾਲ ਸਬੰਧਿਤ ਇਕ ਹਵਾਲਾ ਰਾਸ਼ੀ ਮਾਮਲੇ ‘ਚ ਦਿੱਲੀ ਦੀ ਇਕ ਅਦਾਲਤ ਨੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਮੋਹਨ ਸਿੰਘ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ। ਵਧੀਕ ਸ਼ੈਸ਼ਨ ਜੱਜ ਸੰਦੀਪ ਯਾਦਵ ਨੇ ਅਪਰਾਧ ਦੀ ਗੰਭੀਰਤਾ, ਰਕਮ ਦੀ ਵਿਸ਼ਾਲਤਾ ਅਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਨੂੰ ਵੇਖਦਿਆਂ ਮਾਲਵਿੰਦਰ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਮਾਲਵਿੰਦਰ ਨੇ ਆਪਣੇ ਭਰਾ ਸ਼ਿਵਇੰਦਰ ਮੋਹਨ ਸਿੰਘ ਨੂੰ ਦਿੱਲੀ ਹਾਈਕੋਰਟ ਵਲੋਂ 23 ਜੁਲਾਈ ਨੂੰ ਜ਼ਮਾਨਤ ਦਿੱਤੇ ਜਾਣ ਨੂੰ ਆਧਾਰ ਬਣਾ ਕੇ ਅਦਾਲਤ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …