ਟੋਰਾਂਟੋ : ਕਥਿਤ ਤੌਰ ਉਤੇ ਆਈਐਸਆਈਐਸ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰਨ ਵਾਲੀ ਟੋਰਾਂਟੋ ਦੀ ਇੱਕ ਮਹਿਲਾ ਖਿਲਾਫ ਅੱਤਵਾਦ ਨਾਲ ਸਬੰਧਤ ਚਾਰਜਿਜ਼ ਲਾਏ ਗਏ ਹਨ। ਆਰਸੀਐਮਪੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਮਹਿਲਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਹਲੀਨਾ ਮੁਸਤਫਾ ਨੂੰ ਕੈਨੇਡਾ ਤੋਂ ਬਾਹਰ ਜਾ ਕੇ ਅੱਤਵਾਦੀ ਜਥੇਬੰਦੀ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਚਾਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਦਸੰਬਰ ਵਿੱਚ ਇਸ ਮਹਿਲਾ ਦੇ ਪਤੀ ਗੁਐਲਫ, ਓਨਟਾਰੀਓ ਦੇ ਇਕਾਰ ਮਾਓ ਨੂੰ ਵੀ ਅੱਤਵਾਦ ਸਬੰਧੀ ਦੋ ਮਾਮਲਿਆਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਹ ਇਸ ਸਮੇਂ ਵੀ ਹਿਰਾਸਤ ਵਿੱਚ ਹੈ।ਆਰਸੀਐਮਪੀ ਨੇ ਆਖਿਆ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਜੋੜਾ ਦਸ ਮਹੀਨੇ ਪਹਿਲਾਂ ਆਈਐਸਆਈਐਸ ਵਿੱਚ ਸ਼ਾਮਲ ਹੋਣ ਲਈ ਤੁਰਕੀ ਗਿਆ ਸੀ ਤੇ ਇਨ੍ਹਾਂ ਦੋਵਾਂ ਨੂੰ ਇਸ ਟਰਿੱਪ ਦੇ ਸਬੰਧ ਵਿੱਚ ਹੀ ਚਾਰਜ ਕੀਤਾ ਗਿਆ ਹੈ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …