ਅੰਮ੍ਰਿਤਸਰ : ਅੰਮ੍ਰਿਤਸਰ ਵਿਕਾਸ ਮੰਚ (ਰਜਿ.) ਵੱਲੋਂ ਪ੍ਰਿੰ. ਗੁਰਬਖਸ਼ ਸਿੰਘ ਸ਼ੇਰਗਿੱਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੰਚ ਦੇ ਸਰਪ੍ਰਸਤ ਪ੍ਰੋ. ਮੋਹਨ ਸਿੰਘ, ਹਰਜਾਪ ਸਿੰਘ ਔਜਲਾ, ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਿੰ. ਕੁਲਵੰਤ ਸਿੰਘ ਅਣਖੀ, ਪ੍ਰਧਾਨ ਮਨਮੋਹਨ ਸਿੰਘ ਬਰਾੜ ਤੇ ਸਮੂਹ ਕਾਰਜਕਾਰਨੀ ਮੈਂਬਰਾਂ ਨੇ ਕਿਹਾ ਕਿ ਉਹ ਬਹੁਤ ਹੀ ਮਿਲਾਪੜੇ ਸੁਭਾਅ ਤੇ ਦੂਰ ਅੰਦੇਸ਼ੀ ਸੋਚ ਦੇ ਮਾਲਕ ਸਨ।
ਜਦ ਉਹ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਸਨ ਤਾਂ ਮੰਚ ਦੇ ਬਹੁਤ ਸਾਰੇ ਮੈਂਬਰ ਤੇ ਅਹੁਦੇਦਾਰ ਉਨ੍ਹਾਂ ਦੇ ਵਿਦਿਆਰਥੀ ਜਾਂ ਉਨ੍ਹਾਂ ਨਾਲ ਬਤੌਰ ਲੈਕਚਰਾਰ ਕੰਮ ਕਰਦੇ ਸਨ। ਉਨ੍ਹਾਂ ਨੇ ਖਾਲਸਾ ਕਾਲਜ ਅੰਮ੍ਰਿਤਸਰ ਦੀ ਤਰੱਕੀ ਲਈ ਦਿਨ ਰਾਤ ਕੰਮ ਕੀਤਾ। ਵੱਖ ਵੱਖ ਸਕੂਲਾਂ ਵਿੱਚੋਂ ਹੁਸ਼ਿਆਰ ਵਿਦਿਆਰਥੀਆਂ ਨੂੰ ਮੈਰਿਟ ਸੈਕਸ਼ਨ ਬਣਾ ਕੇ ਦਾਖ਼ਲ ਕੀਤਾ। ਜਿਸ ਦਾ ਸਿੱਟਾ ਇਹ ਨਿਕਲਿਆ ਕਿ ਕਾਲਜ ਦੇ ਵਿਦਿਆਰਥੀ ਮੈਰਿਟ ਵਿੱਚ ਆ ਕੇ ਮੈਡੀਕਲ ਕਾਲਜਾਂ, ਇੰਜੀਨੀਰਿੰਗ ਕਾਲਜਾਂ ਤੇ ਹੋਰ ਪੇਸ਼ਾਵਰ ਕਾਲਜਾਂ ਵਿੱਚ ਜਾਣ ਲੱਗੇ।
ਉਨ੍ਹਾਂ ਦੇ ਵਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਨਿਸ਼ਾਨੇ ਸਿੱਖੀ ਨਾਲ ਸਨਮਾਨਿਤ ਕੀਤਾ ਗਿਆ। ਉਹ ਭਾਵੇਂ ਅੱਜ ਸਾਡੇ ਦਰਮਿਆਨ ਨਹੀਂ ਰਹੇ। ਉਨ੍ਹਾਂ ਵੱਲੋਂ ਕੀਤੇ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ। ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਇਹੋ ਹੀ ਹੋਵੇਗੀ ਕਿ ਉਨ੍ਹਾਂ ਦੇ ਮਿਸ਼ਨ ਨੂੰ ਅੱਗੇ ਤੋਰਦੇ ਹੋਏ ਪੰਜਾਬ ਦੇ ਢਹਿ ਢੇਰੀ ਹੋ ਰਹਿ ਵਿਰਸੇ ਨੂੰ ਬਚਾੲਆ ਜਾਵੇ ਅਤੇ ਸਿੱਖਿਆ ਦੇ ਖੇਤਰ ਵਿਚ ਆ ਰਹੇ ਨਿਘਾਰ ਨੂੰ ਰੋਕਣ ਲਈ ਯਤਨ ਕੀਤੇ ਜਾਣ।
Home / ਪੰਜਾਬ / ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਪ੍ਰਿੰ. ਗੁਰਬਖਸ਼ ਸਿੰਘ ਸ਼ੇਰਗਿੱਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …