4.7 C
Toronto
Tuesday, November 18, 2025
spot_img
Homeਪੰਜਾਬਮੋਦੀ ਖ਼ਿਲਾਫ਼ ਕੇਸ ਦਰਜ ਕਰਨ ਲਈ ਅੰਮ੍ਰਿਤਸਰ ਥਾਣੇ 'ਚ ਦਿੱਤੀ ਸ਼ਿਕਾਇਤ

ਮੋਦੀ ਖ਼ਿਲਾਫ਼ ਕੇਸ ਦਰਜ ਕਰਨ ਲਈ ਅੰਮ੍ਰਿਤਸਰ ਥਾਣੇ ‘ਚ ਦਿੱਤੀ ਸ਼ਿਕਾਇਤ

Image Courtesy :jagbani(punjabkesar)

ਮੰਡ ਨੇ ਕਿਹਾ – ਐਸਜੀਪੀਸੀ ਅਤੇ ਸਿੱਖ ਸੰਸਥਾਵਾਂ ਵੀ ਮੋਦੀ ਖਿਲਾਫ ਰਿਪੋਰਟ ਦਰਜ ਕਰਾਉਣ
ਅੰਮ੍ਰਿਤਸਰ/ਬਿਊਰੋ ਨਿਊਜ਼
ਸਰਬੱਤ ਖਾਲਸਾ ਵਲੋਂ ਥਾਪੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੇ ਇਲਜ਼ਾਮ ਹੇਠ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਇਸਦੇ ਚੱਲਦਿਆਂ ਧਿਆਨ ਸਿੰਘ ਮੰਡ ਵਲੋਂ ਬਣਾਈ ਕਮੇਟੀ ਦੇ ਮੈਂਬਰਾਂ ਨੇ ਅੰਮ੍ਰਿਤਸਰ ਦੇ ਥਾਣੇ ਵਿਚ ਨਰਿੰਦਰ ਮੋਦੀ ਖਿਲਾਫ ਸ਼ਿਕਾਇਤ ਵੀ ਦਰਜ ਕਰਵਾ ਦਿੱਤੀ ਹੈ। ਮੰਡ ਹੋਰਾਂ ਨੇ ਐਸਜੀਪੀਸੀ ਸਮੇਤ ਸਮੂਹ ਸਿੱਖ ਸੰਸਥਾਵਾਂ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਪੁਲਿਸ ਰਿਪੋਰਟ ਦਰਜ ਕਰਵਾਉਣ। ਇਸ ਤੋਂ ਪਹਿਲਾਂ ਹਰਿਮੰਦਰ ਸਾਹਿਬ ਦੇ ਬਾਹਰ ਧਿਆਨ ਸਿੰਘ ਮੰਡ ਨੇ ਇਸ ਬਾਰੇ ਫੈਸਲਾ ਜਾਰੀ ਕਰਦਿਆਂ ਆਖਿਆ ਕਿ ਅਯੁੱਧਿਆ ਵਿਖੇ ਰਾਮ ਮੰਦਿਰ ਦੇ ਨਿਰਮਾਣ ਵੇਲੇ ਮੋਦੀ ਨੇ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਗੋਬਿੰਦ ਰਮਾਇਣ ਲਿਖਣ ਦਾ ਦਾਅਵਾ ਕੀਤਾ ਸੀ। ਅਜਿਹਾ ਕਰਕੇ ਸਿੱਖ ਕੌਮ ਨੂੰ ਹਿੰਦੂ ਕੌਮ ਦਾ ਹਿੱਸਾ ਦੱਸਣ ਦਾ ਯਤਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੂੰ ਪੰਦਰਾਂ ਦਿਨਾਂ ਵਿੱਚ ਆਪਣੇ ਸ਼ਬਦ ਵਾਪਸ ਲੈਣ ਅਤੇ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣ ਲਈ ਆਖਿਆ ਸੀ ਪਰ ਹੁਣ ਤੱਕ ਉਨ੍ਹਾਂ ਨੇ ਨਾ ਆਪਣੇ ਸ਼ਬਦ ਵਾਪਸ ਲਏ ਹਨ ਅਤੇ ਨਾ ਹੀ ਸਿੱਖ ਕੌਮ ਕੋਲੋਂ ਮੁਆਫ਼ੀ ਮੰਗੀ।
ਸਤੰਬਰ ਮਹੀਨੇ ਹੋਵੇਗੀ ਜੇਈਈ ਤੇ ਨੀਟ ਦੀ ਪ੍ਰੀਖਿਆ
ਜਲੰਧਰ : ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਨੀਟ ਤੇ ਜੇਈਈ ਦੀਆਂ ਪ੍ਰੀਖਿਆਵਾਂ ਸਤੰਬਰ ਵਿਚ ਲਈਆਂ ਜਾਣਗੀਆਂ। ਪਹਿਲੀ ਵਾਰ ਨੈਸ਼ਨਲ ਟੈਸਟਿੰਗ ਏਜੰਸੀ ਨੇ ਜੇਈਈ ਤੇ ਨੀਟ ਦੇ ਪ੍ਰੀਖਿਆਵਾਂ ਦੇ ਕੇਂਦਰ ਬਦਲਣ ਸਬੰਧੀ ਪੰਜ ਮੌਕੇ ਵਿਦਿਆਰਥੀਆਂ ਨੂੰ ਦਿੱਤੇ ਹਨ।
ਇਸ ਸਬੰਧ ਵਿਚ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਐੱਨਟੀਏ ਨੇ ਕਰੋਨਾ ਦੀ ਸਥਿਤੀ ਧਿਆਨ ਵਿਚ ਰੱਖਦਿਆਂ ਇਹ ਫ਼ੈਸਲਾ ਲਿਆ ਹੈ ਤਾਂ ਜੋ ਕੇਂਦਰ ਤੱਕ ਪਹੁੰਚਣ ਵਿਚ ਪ੍ਰੇਸ਼ਾਨੀ ਨਾ ਆਵੇ। ਜੇਈਈ ਮੁੱਖ ਦੀ ਪ੍ਰੀਖਿਆ ਪਹਿਲੀ ਤੋਂ 6 ਸਤੰਬਰ ਤੇ ਨੀਟ ਦੀ ਪ੍ਰੀਖਿਆ 13 ਸਤੰਬਰ ਨੂੰ ਲਈ ਜਾਵੇਗੀ। ਪੰਜਾਬ ਵਿਚ ਜੇਈਈ ਲਈ ਸੱਤ ਸ਼ਹਿਰਾਂ ਜਲੰਧਰ, ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਪਠਾਨਕੋਟ, ਪਟਿਆਲਾ ਤੇ ਸੰਗਰੂਰ ਵਿਚ ਸੈਂਟਰ ਬਣਾਏ ਗਏ ਹਨ। ਇਸ ਤਰ੍ਹਾਂ ਨਾਲ ਨੀਟ ਦੀ ਪ੍ਰੀਖਿਆ ਲਈ ਪੰਜ ਸ਼ਹਿਰਾਂ ਜਲੰਧਰ, ਅੰਮ੍ਰਿਤਸਰ, ਬਠਿੰਡਾ, ਲੁਧਿਆਣਾ ਤੇ ਪਟਿਆਲਾ ਵਿਚ ਸੈਂਟਰ ਬਣੇ ਹਨ।

RELATED ARTICLES
POPULAR POSTS