Breaking News
Home / ਪੰਜਾਬ / ਕਰਤਾਰਪੁਰ ਸਾਹਿਬ ਲਾਂਘਾ ਨਾ ਖੁੱਲ੍ਹਣ ਕਰਕੇ ਸਿੱਖ ਸੰਗਤਾਂ ‘ਚ ਨਿਰਾਸ਼ਾ

ਕਰਤਾਰਪੁਰ ਸਾਹਿਬ ਲਾਂਘਾ ਨਾ ਖੁੱਲ੍ਹਣ ਕਰਕੇ ਸਿੱਖ ਸੰਗਤਾਂ ‘ਚ ਨਿਰਾਸ਼ਾ

ਸਿੱਖਾਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਕੇਂਦਰ: ਲੌਂਗੋਵਾਲ
ਤਲਵੰਡੀ ਸਾਬੋ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਚਾਹੇ ਕਰੋਨਾ ਦਾ ਕਹਿਰ ਅਜੇ ਜਾਰੀ ਹੈ ਪਰ ਜਿਸ ਤਰ੍ਹਾਂ ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਦੇਸ਼ ਵਿੱਚ ਧਾਰਮਿਕ ਸਥਾਨਾਂ ਨੂੰ ਖੋਲ੍ਹ ਦਿੱਤਾ ਸੀ ਉਸੇ ਤਰ੍ਹਾਂ ਹੀ ਸਿੱਖ ਭਾਵਨਾਵਾਂ ਨੂੰ ਦੇਖਦਿਆਂ ਹੁਣ ਬਿਨਾ ਕਿਸੇ ਦੇਰੀ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਵੀ ਖੋਲ੍ਹ ਦੇਣਾ ਚਾਹੀਦਾ ਹੈ। ਤਲਵੰਡੀ ਸਾਬੋ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਦ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ ਤਾਂ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਵਿੱਚ ਖੁਸ਼ੀ ਦੇਖਣ ਨੂੰ ਮਿਲੀ ਸੀ ਪਰ ਬਾਅਦ ਵਿੱਚ ਕਰੋਨਾ ਮਹਾਮਾਰੀ ਕਾਰਨ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ।
ਕਮੇਟੀ ਪ੍ਰਧਾਨ ਨੇ ਕਿਹਾ ਕਿ ਹੁਣ ਜਦ ਦੇਸ਼ ਵਿੱਚ ਬਾਕੀ ਧਾਰਮਿਕ ਸਥਾਨ ਖੋਲ੍ਹ ਦਿੱਤੇ ਗਏ ਹਨ ਤਾਂ ਸਿੱਖ ਸੰਗਤਾਂ ਬੜੀ ਬੇਸਬਰੀ ਨਾਲ ਉਡੀਕ ਕਰ ਰਹੀਆਂ ਹਨ ਕਿ ਕਰਤਾਰਪੁਰ ਸਾਹਿਬ ਲਾਂਘਾ ਵੀ ਖੁੱਲ੍ਹੇ ਤੇ ਉਹ ਪਾਕਿਸਤਾਨ ਸਥਿਤ ਆਪਣੇ ਧਾਰਮਿਕ ਸਥਾਨ ਦੇ ਦਰਸ਼ਨ ਕਰ ਸਕਣ ਪਰ ਲਾਂਘਾ ਨਾ ਖੁੱਲ੍ਹਣ ਕਾਰਨ ਸੰਗਤਾਂ ਨਿਰਾਸ਼ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਿੱਖ ਭਾਵਨਾਵਾਂ ਨੂੰ ਦੇਖਦਿਆਂ ਤੁਰੰਤ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਜਾਵੇ। ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਮਾਸਕ ਜ਼ਰੂਰੀ ਕਰਨ ਦੇ ਸਵਾਲ ‘ਤੇ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਸਾਰੇ ਹੀ ਮੁੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਰੋਨਾ ਨੂੰ ਦੇਖਦਿਆਂ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕੀਤਾ ਜਾਵੇ।

Check Also

ਪੰਜਾਬ ਦੇ 18 ਜ਼ਿਲ੍ਹਿਆਂ ’ਚ ਭਾਰੀ ਧੁੰਦ ਦਾ ਅਲਰਟ

ਮੰਡੀ ਗੋਬਿੰਦਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ ਸਭ ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪਹਾੜਾਂ ’ਤੇ ਬਰਫਵਾਰੀ …