Breaking News
Home / ਭਾਰਤ / ਖਿਡਾਰੀਆਂ ਲਈ ਪੰਜਾਬ ਸਰਕਾਰ ਕੋਲ ਪੈਸਾ ਨਹੀਂ

ਖਿਡਾਰੀਆਂ ਲਈ ਪੰਜਾਬ ਸਰਕਾਰ ਕੋਲ ਪੈਸਾ ਨਹੀਂ

ਉਲੰਪਿਕ ‘ਚ ਹਿੱਸਾ ਲੈਣ ਜਾ ਰਹੀ ਸਿਮਰਨਜੀਤ ਕੌਰ ਨੇ ਕੈਪਟਨ ਸਰਕਾਰ ‘ਤੇ ਚੁੱਕੇ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਓਲੰਪਿਕ ਵਿਚ ਹਿੱਸਾ ਲੈਣ ਜਾ ਰਹੀ ਮੁੱਕੇਬਾਜ਼ ਸਿਮਰਨਜੀਤ ਕੌਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜ ਮਹੀਨੇ ਪਹਿਲਾਂ ਨੌਕਰੀ ਦੇ ਕੀਤੇ ਵਾਅਦੇ ਤੋਂ ਬਾਅਦ ਵੀ ਨੌਕਰੀ ਦੀ ਭਾਲ ਵਿੱਚ ਹੈ। ਜਨਵਰੀ ਵਿੱਚ ਜਦੋਂ ਉਸ ਨੇ ਟੋਕੀਓ ਓਲੰਪਿਕ ਲਈ ਕੁਆਲੀਫਾਈ ਕੀਤਾ ਸੀ ਤਾਂ ਉਸ ਨੇ ਆਪਣੀਆਂ ਵਿੱਤੀ ਸਮੱਸਿਆਵਾਂ ਮੀਡੀਆ ਨਾਲ ਸਾਂਝੀਆਂ ਕੀਤੀਆਂ ਸਨ। ਪੱਤਰਕਾਰਾਂ ਵੱਲੋਂ ਇਹ ਮਾਮਲਾ ਪ੍ਰਮੁੱਖਤਾ ਨਾਲ ਚੁੱਕਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਸ ਖਿਡਾਰਨ ਦੀ ਮਦਦ ਕਰਨ ਦਾ ਭਰੋਸਾ ਜਤਾਇਆ ਸੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਆਪਣੇ ਸਕੱਤਰ (ਖੇਡਾਂ) ਨੂੰ ਕਿਹਾ ਹੈ ਕਿ ਇਸ ਖਿਡਾਰਨ ਦੀ ਹਰ ਸੰਭਵ ਮਦਦ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਕ੍ਰਿਕਟਰ ਹਰਭਜਨ ਸਿੰਘ ਅਤੇ ਖੇਡ ਮੰਤਰੀ ਕਿਰਨ ਰਿਜਿਜੂ ਨੇ ਮੀਡੀਆ ਦਾ ਇਸ ਮਾਮਲੇ ਨੂੰ ਪ੍ਰਮੁੱਖਤਾ ਨਾਲ ਚੁੱਕਣ ‘ਤੇ ਧੰਨਵਾਦ ਕੀਤਾ ਸੀ। ਜਦੋਂ ਕਿ ਹੁਣ ਸਿਮਰਨਜੀਤ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਵੱਲੋਂ ਉਸ ਦੀ ਕੋਈ ਮਦਦ ਨਹੀਂ ਕੀਤੀ ਗਈ। ਉਸ ਦੇ ਭਾਵੁਕ ਹੁੰਦਿਆਂ ਕਿਹਾ ਕਿ ਉਸ ਨੂੰ ਪੰਜ ਲੱਖ ਰੁਪਏ ਦੀ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਕੌਣ ਪ੍ਰਵਾਹ ਕਰਦਾ ਹੈ। ਜਦੋਂ ਕਿ ਟਿੱਕ-ਟੌਕ ਸਟਾਰਜ਼ ਨੂੰ ਪੰਜਾਬ ਸਰਕਾਰ ਵੱਲੋਂ ਵਿੱਤੀ ਮਦਦ ਦਿੱਤੀ ਜਾ ਰਹੀ ਹੈ। ਉਸ ਨੇ ਕਿਹਾ ਕਿ ਜਦੋਂ ਮਾਰਚ ਵਿੱਚ ਉਹ ਮੁੱਖ ਮੰਤਰੀ ਨੂੰ ਮਿਲੀ ਸੀ ਤਾਂ ਉਨ੍ਹਾਂ ਉਸ ਨਾਲ ਨੌਕਰੀ ਦਾ ਵਾਅਦਾ ਵੀ ਕੀਤਾ ਸੀ, ਪਰ ਕੌਣ ਪ੍ਰਵਾਹ ਕਰਦਾ ਹੈ। ਉਸ ਨੇ ਕਿਹਾ ਕਿ ਸਰਕਾਰਾਂ ਇਹ ਕਿਉਂ ਚਾਹੁੰਦੀਆਂ ਹਨ ਕਿ ਜੋ ਉਨ੍ਹਾਂ ਨੇ ਅਥਲੀਟਾਂ ਨਾਲ ਵਾਅਦੇ ਕੀਤੇ ਹਨ ਉਹ ਉਨ੍ਹਾਂ ਵਾਅਦਿਆਂ ਲਈ ਭੀਖ ਮੰਗਣ।

Check Also

ਸੁਪਰੀਮ ਕੋਰਟ ਨੇ ਰਾਮਦੇਵ, ਬਾਲਕ੍ਰਿਸ਼ਨ ਤੇ ਪਤੰਜਲੀ ਖਿਲਾਫ਼ ਮਾਣਹਾਨੀ ਦੇ ਨੋਟਿਸ ’ਤੇ ਫੈਸਲਾ ਰੱਖਿਆ ਰਾਖਵਾਂ

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਕੋਰਟ ਨੇ ਹਲਫਨਾਮਾ ਦਾਇਰ ਕਰਨ ਦੇ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ …