ਲੋਕ ਪੁੱਛੇ ਰਹੇ ਸਨ ਪ੍ਰਧਾਨ ਮੰਤਰੀ ਕੋਲੋਂ ਸਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਸਿਹਤ ਦੇ ਕਾਰਨਾਂ ਕਰਕੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਅਹੁਦਾ ਛੱਡਣ ਦਾ ਐਲਾਨ ਕੀਤਾ। ਸਿੰਜੋ ਆਬੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਹੁਦੇ ਦਾ ਉਨ੍ਹਾਂ ਦਾ ਅਜੇ ਇਕ ਸਾਲ ਦਾ ਸਮਾਂ ਰਹਿੰਦਾ ਹੈ ਅਤੇ ਕਈ ਚੁਣੌਤੀਆਂ ਨੂੰ ਹੱਲ ਕਰਨਾ ਅਜੇ ਬਾਕੀ ਹੈ। ਆਬੇ ਨੇ ਕਿਹਾ ਕਿ ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੀ ਸਿਹਤ ਕਰਕੇ ਸਰਕਾਰ ਦੇ ਕੰਮਾਂ ‘ਤੇ ਅਸਰ ਪਵੇ। ਇਸ ਕਰਕੇ ਉਨ੍ਹਾਂ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣ ਦਾ ਫੈਸਲਾ ਲਿਆ। ਧਿਆਨ ਰਹੇ ਕਿ ਕਰੋਨਾ ਮਹਾਮਾਰੀ ਫੈਲਣ ਤੋਂ ਬਾਅਦ ਜਪਾਨ ਦੇ ਲੋਕ ਸਿੰਜੋ ਆਬੇ ਕੋਲੋਂ ਪੁੱਛ ਰਹੇ ਹਨ ਕਿ ਮਹਾਂਮਾਰੀ ਨਾਲ ਨਿਪਟਣ ਲਈ ਕੀਤੇ ਕੰਮਾਂ ਬਾਰੇ ਦੱਸੋ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …