ਕੇਂਦਰ ਸਰਕਾਰ ਨੇ ਹਵਾਈ ਸਫਰ ਦੌਰਾਨ ਖਾਣਾ ਸਪਲਾਈ ਕਰਨ ਦੀ ਦਿੱਤੀ ਆਗਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 34 ਲੱਖ ਵੱਲ ਨੂੰ ਵਧਦਿਆਂ 33 ਲੱਖ 93 ਹਜ਼ਾਰ ਨੂੰ ਪਾਰ ਕਰ ਗਿਆ। ਲੰਘੇ 24 ਘੰਟਿਆਂ ਵਿਚ ਵੀ ਦੇਸ਼ ਵਿਚ 77 ਹਜ਼ਾਰ ਦੇ ਕਰੀਬ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 26 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ ਅਤੇ 62 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਇਸੇ ਦੌਰਾਨ ਕੇਂਦਰ ਸਰਕਾਰ ਨੇ ਹਵਾਈ ਸਫਰ ਦੌਰਾਨ ਖਾਣਾ ਸਪਲਾਈ ਕਰਨ ਦੀ ਆਗਿਆ ਵੀ ਦੇ ਦਿੱਤੀ ਹੈ ਅਤੇ ਕਿਹਾ ਕਿ ਮਾਸਕ ਨਾ ਪਹਿਨਣ ਵਾਲਿਆਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 2 ਕਰੋੜ 46 ਲੱਖ ਤੋਂ ਟੱਪ ਚੁੱਕੀ ਹੈ ਅਤੇ 1 ਕਰੋੜ 71 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋ ਚੁੱਕੇ ਹਨ। ਧਿਆਨ ਰਹੇ ਕਿ ਸੰਸਾਰ ਭਰ ਵਿਚ ਹੁਣ ਤੱਕ ਕਰੋਨਾ ਕਰਕੇ 8 ਲੱਖ 36 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …