25.8 C
Toronto
Wednesday, July 8, 2026
spot_img
Homeਭਾਰਤਸੋਨੂੰ ਸੂਦ ਨੇ ਲੋਕਾਂ ਦੇ ਦਿਲਾਂ ਵਿਚ ਬਣਾਈ ਥਾਂ

ਸੋਨੂੰ ਸੂਦ ਨੇ ਲੋਕਾਂ ਦੇ ਦਿਲਾਂ ਵਿਚ ਬਣਾਈ ਥਾਂ

Image Courtesy :jagbani(punjabkesar)

ਹੁਣ ਜੇ.ਈ.ਈ. ਅਤੇ ਨੀਟ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਕਰਨਗੇ ਮੱਦਦ
ਮੁੰਬਈ/ਬਿਊਰੋ ਨਿਊਜ਼
ਜੇ.ਈ.ਈ. ਅਤੇ ਨੀਟ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਵੀ ਹੋ ਚੁੱਕਾ ਹੈ। ਇਸਦੇ ਚੱਲਦਿਆਂ ਫਿਲਮ ਅਦਾਕਾਰ ਸੋਨੂੰ ਸੂਦ ਨੇ ਵਿਦਿਆਰਥੀਆਂ ਦੀ ਮੱਦਦ ਕਰਨ ਦਾ ਬੀੜਾ ਚੁੱਕਿਆ ਹੈ। ਸੋਨੂੰ ਸੂਦ ਨੇ ਕਿਹਾ ਕਿ ਉਹ ਇਨ੍ਹਾਂ ਪ੍ਰੀਖਿਆਵਾਂ ਵਿਚ ਹਿੱਸਾ ਲੈਣ ਵਾਲੇ ਲੋੜਵੰਦ ਵਿਦਿਆਰਥੀਆਂ ਨੂੰ ਪ੍ਰੀਖਿਆ ਕੇਂਦਰਾਂ ਤੱਕ ਖੁਦ ਪਹੁੰਚਾਉਣਗੇ। ਇਸ ਤੋਂ ਪਹਿਲਾਂ ਸੋਨੂੰ ਸੂਦ ਨੇ ਜੇ.ਈ.ਟੀ. ਅਤੇ ਨੀਟ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਸੀ। ਧਿਆਨ ਰਹੇ ਕਿ ਸੋਨੂੰ ਸੂਦ ਨੇ ਲਾਕ ਡਾਊਨ ਦੌਰਾਨ ਅਨੇਕਾਂ ਮਜ਼ਦੂਰਾਂ ਦੀ ਮੱਦਦ ਕਰਕੇ ਉਨ੍ਹਾਂ ਨੂੰ ਘਰੀਂ ਪਹੁੰਚਾਇਆ ਸੀ। ਲੋਕਾਂ ਦੇ ਦਿਲਾਂ ਵਿਚ ਥਾਂ ਬਣਾ ਚੁੱਕੇ ਸੋਨੂੰ ਸੂਦ ਨੇ ਇਹ ਐਲਾਨ ਸੋਸ਼ਲ ਮੀਡੀਆ ‘ਤੇ ਕੀਤਾ ਹੈ। ਉਨ੍ਹਾਂ ਲਿਖਿਆ ਕਿ ਜਿਹੜੇ ਵੀ ਵਿਦਿਆਰਥੀ ਜੇ.ਈ.ਈ. ਜਾਂ ਨੀਟ ਦੀ ਪ੍ਰੀਖਿਆ ਦੇ ਰਹੇ ਹਨ, ਮੈਂ ਉਨ੍ਹਾਂ ਦੇ ਨਾਲ ਖੜ੍ਹਾ ਹਾਂ।

RELATED ARTICLES
POPULAR POSTS