ਤਿੰਨ ਵਿਅਕਤੀਆਂ ਦੀ ਮੌਤ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਵਿਚ ਲੰਘੀ ਰਾਤ ਭਾਰੀ ਮੀਂਹ ਪੈਣ ਨਾਲ ਸੁਲਤਾਨਪਿੰਡ ਰੋਡ ‘ਤੇ ਇਕ ਤਿੰਨ ਮੰਜ਼ਿਲਾ ਮਕਾਨ ਡਿੱਗ ਪਿਆ। ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇਕ ਬਜੁਰਗ ਲਾਲ ਸਿੰਘ, ਇਕ 35 ਸਾਲਾਂ ਦਾ ਨੌਜਵਾਨ ਸੰਨੀ ਅਤੇ 8 ਸਾਲ ਦੀ ਬੱਚੀ ਸ਼ਾਮਲ ਹੈ। ਹਾਦਸੇ ਸਮੇਂ ਸੰਨੀ ਆਪਣੀ ਬੇਟੀ ਨਾਲ ਮਕਾਨ ਦੀ ਵਿਚਕਾਰਲੀ ਮੰਜ਼ਿਲ ‘ਤੇ ਸੁੱਤਾ ਸੀ, ਜਦਕਿ ਬਜ਼ੁਰਗ ਲਾਲ ਸਿੰਘ ਹੇਠਾਂ ਕਮਰੇ ਵਿਚ ਸੁੱਤਾ ਹੋਇਆ ਸੀ। ਤਿੰਨੇ ਵਿਅਕਤੀ ਮਲਬੇ ਹੇਠਾਂ ਦੱਬੇ ਗਏ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਮਲਬਾ ਹਟਾ ਕੇ ਤਿੰਨਾਂ ਨੂੰ ਹਸਪਤਾਲ ਪਹੁੰਚਾਇਆ, ਜਿਥੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …