Breaking News
Home / ਪੰਜਾਬ / ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ 1 ਸਤੰਬਰ ਤੱਕ ਰੋਕ

ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ 1 ਸਤੰਬਰ ਤੱਕ ਰੋਕ

Image Courtesy :jagbani(punjabkesar)

ਸਾਬਕਾ ਡੀਜੀਪੀ ਦੀ ਰਿਹਾਇਸ਼ ਅਤੇ ਫਾਰਮ ਹਾਊਸ ‘ਤੇ ਛਾਪੇਮਾਰੀ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਸਿਰ ‘ਤੇ ਗ੍ਰਿਫਤਾਰੀ ਦੀ ਤਲਵਾਰ ਅਜੇ ਵੀ ਲਟਕ ਰਹੀ ਹੈ, ਪਰ ਮੁਹਾਲੀ ਅਦਾਲਤ ਨੇ ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ 1 ਸਤੰਬਰ ਤੱਕ ਰੋਕ ਲਗਾ ਦਿੱਤੀ ਹੈ। ਧਿਆਨ ਰਹੇ ਕਿ ਸੁਮੇਧ ਸੈਣੀ ਅੱਜ ਤੋਂ 29 ਸਾਲ ਪਹਿਲਾਂ ਦੇ ਅਗਵਾ ਅਤੇ ਲਾਪਤਾ ਕਰਨ ਦੇ ਮਾਮਲੇ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਸੈਣੀ ‘ਤੇ ਆਰੋਪ ਹੈ ਕਿ 1991 ‘ਚ ਇਸ ਨੇ ਆਈ.ਏ.ਐਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਤੋਂ ਬਾਅਦ ਲਾਪਤਾ ਕਰ ਦਿੱਤਾ ਸੀ। ਇਸ ਮਾਮਲੇ ਵਿਚ ਮੁਹਾਲੀ ਅਦਾਲਤ ਨੇ ਅੱਜ ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ 1 ਸਤੰਬਰ ਤੱਕ ਰੋਕ ਲਗਾ ਦਿੱਤੀ। ਨਾਲ ਹੀ ਅਦਾਲਤ ਨੇ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ ਵੀ 1 ਸਤੰਬਰ ਤੱਕ ਲਈ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਇਸੇ ਦੌਰਾਨ ਵਿਸ਼ੇਸ਼ ਜਾਂਚ ਟੀਮ ਵਲੋਂ ਅੱਜ ਸੁਮੇਧ ਸੈਣੀ ਦੀ ਚੰਡੀਗੜ੍ਹ ‘ਚ ਰਿਹਾਇਸ਼ ਅਤੇ ਮੁਹਾਲੀ ਵਿਚਲੇ ਪਿੰਡ ਸੋਹਾਣਾ ਵਿਖੇ ਸਥਿਤ ਫਾਰਮ ਹਾਊਸ ‘ਤੇ ਛਾਪੇਮਾਰੀ ਵੀ ਕੀਤੀ ਗਈ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …