ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 48 ਹਜ਼ਾਰ ਤੋਂ ਪਾਰ
ਕੈਪਟਨ ਅਮਰਿੰਦਰ ਨੇ ਕਰੋਨਾ ਮੋਬਾਈਲ ਟੈਸਟਿੰਗ ਕਲੀਨਿਕ ਅਤੇ ਐਂਬੂਲੈਂਸ ਨੂੰ ਦਿੱਤੀ ਹਰੀ ਝੰਡੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ 25 ਫੀਸਦੀ ਤੋਂ ਜ਼ਿਆਦਾ ਵਿਧਾਇਕ ਕਰੋਨਾ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਨ੍ਹਾਂ ਕਰੋਨਾ ਪੀੜਤਾਂ ਵਿਚ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਹਲਕਾ ਸ਼ੁਤਰਾਣਾ ਤੋਂ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਸ਼ੁਤਰਾਣਾ ਵੀ ਸ਼ਾਮਲ ਹੋ ਗਏ ਹਨ। ਜ਼ਿਕਰਯੋਗ ਕਿ ਪੰਜਾਬ ਦੀਆਂ ਮੁੱਖ ਸਿਆਸੀ ਪਾਰਟੀਆਂ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਕਰੋਨਾ ਤੋਂ ਪ੍ਰਭਾਵਿਤ ਹਨ, ਪਰ ਕਾਂਗਰਸ ਦੇ ਜ਼ਿਆਦਾਤਰ ਵਿਧਾਇਕ ਕਰੋਨਾ ਤੋਂ ਪੀੜਤ ਹੋਏ ਹਨ। ਇਸ ਦੇ ਚੱਲਦਿਆਂ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 48 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ 32 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 14 ਹਜ਼ਾਰ ਤੋਂ ਜ਼ਿਆਦਾ ਹੈ ਅਤੇ 1300 ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕੋਵਿਡ ਟੈਸਟਿੰਗ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕਰੋਨਾ ਟੈਸਟਿੰਗ ਮੋਬਾਈਲ ਕਲੀਨਿਕ ਤੇ ਐਬੂਲੈਂਸ ਨੂੰ ਹਰੀ ਝੰਡੀ ਦਿੱਤੀ ਗਈ। ਇਹ ਐਬੂਲੈਂਸ ਸੰਨ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਦਾਨ ਕੀਤੀ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …