
ਮਜੀਠੀਆ ਨੇ ਕਿਹਾ – ਕੈਪਟਨ ਸਰਕਾਰ ਨੇ ਲੋਕਤੰਤਰ ਦਾ ਕੀਤਾ ਕਤਲ
ਅਜਨਾਲਾ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਮਾਨਸੂਨ ਇਜਲਾਸ ਅੱਜ ਸੰਪੰਨ ਹੋ ਗਿਆ। ਇਸ ਇਕ ਰੋਜ਼ਾ ਇਜਲਾਸ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਇਕ ਵੀ ਵਿਧਾਇਕ ਸ਼ਾਮਲ ਨਹੀਂ ਹੋਇਆ। ਇਸ ਸਬੰਧੀ ਬੋਲਦਿਆਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਤੰਤਰ ਦਾ ਕਤਲ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਬਾਅਦ ਅਕਾਲੀ ਦਲ ਦੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਪੁਲਿਸ ਫੋਰਸ ਤਾਇਨਾਤ ਕੀਤੀ ਗਈ, ਤਾਂ ਜੋ ਉਨ੍ਹਾਂ ਨੂੰ ਵਿਧਾਨ ਸਭਾ ਇਜਲਾਸ ਵਿਚ ਪਹੁੰਚਣ ਨਾ ਦਿੱਤਾ ਜਾਵੇ। ਮਜੀਠੀਆ ਨੇ ਕਿਹਾ ਕਿ ਇਸ ਤਰ੍ਹਾਂ ਦੀ ਧੱਕੇਸ਼ਾਹੀ ਪਹਿਲੀ ਵਾਰ ਵੇਖਣ ਨੂੰ ਮਿਲੀ ਹੈ। ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਮਾਣਯੋਗ ਰਾਜਪਾਲ, ਪੰਜਾਬ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖ਼ਲ ਦੇਣ ਅਤੇ ਹੁਕਮਾਂ ਦੀ ਮੁੜ ਨਜ਼ਰਸਾਨੀ ਕਰਨ।

