Breaking News
Home / ਭਾਰਤ / ਭਗੌੜੇ ਵਿਜੇ ਮਾਲਿਆ ਨੂੰ ਸੁਪਰੀਮ ਕੋਰਟ ਤੋਂ ਝਟਕਾ

ਭਗੌੜੇ ਵਿਜੇ ਮਾਲਿਆ ਨੂੰ ਸੁਪਰੀਮ ਕੋਰਟ ਤੋਂ ਝਟਕਾ

Image Courtesy :jagbani(punjabkesar)

ਅਦਾਲਤ ਦੀ ਮਾਣਹਾਨੀ ਮਾਮਲੇ ਵਿਚ ਪੁਨਰ ਸਮੀਖਿਆ ਪਟੀਸ਼ਨ ਖ਼ਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਬੈਂਕਾਂ ਨਾਲ ਕਰਜ਼ ਨੂੰ ਲੈ ਕੇ ਡਿਫਾਲਟਰ ਹੋਏ ਕਿੰਗਫਿਸ਼ਰ ਏਅਰਲਾਈਨਜ਼ ਦੇ ਮਾਲਕ ਵਿਜੇ ਮਾਲਿਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਅਦਾਲਤ ਦੀ ਮਾਣਹਾਨੀ ਮਾਮਲੇ ਵਿਚ ਮਾਲਿਆ ਦੀ ਪੁਨਰ ਸਮੀਖਿਆ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਸਾਲ 2017 ਦੇ ਫ਼ੈਸਲੇ ‘ਤੇ ਪੁਨਰ ਸਮੀਖਿਆ ਕਰਨ ਤੋਂ ਇਨਕਾਰ ਕਰ ਦਿੱਤਾ। ਜ਼ਿਕਰਯੋਗ ਹੈ ਕਿ ਮਾਲਿਆ ਨੇ ਅਦਾਲਤ ਦੇ ਇੱਕ ਹੁਕਮ ਦੀ ਉਲੰਘਣਾ ਕਰਦਿਆਂ 4 ਕਰੋੜ ਅਮਰੀਕੀ ਡਾਲਰ ਆਪਣੇ ਬੱਚਿਆਂ ਦੇ ਨਾਂ ਤਬਦੀਲ ਕਰ ਦਿੱਤੇ ਸਨ, ਜਿਸ ‘ਤੇ ਸੁਪਰੀਮ ਕੋਰਟ ਨੇ ਮਈ 2017 ਵਿਚ ਉਸ ਨੂੰ ਅਦਾਲਤ ਦੀ ਮਾਣਹਾਨੀ ਦਾ ਦੋਸ਼ੀ ਠਹਿਰਾਇਆ ਸੀ। ਅਦਾਲਤ ਦੇ ਇਸ ਫ਼ੈਸਲੇ ਤੋਂ ਬਾਅਦ ਮਾਲਿਆ ਨੇ ਅਦਾਲਤ ਵਿਚ ਪੁਨਰ ਸਮੀਖਿਆ ਪਟੀਸ਼ਨ ਦਾਇਰ ਕਰਾਈ ਸੀ, ਜਿਸ ‘ਤੇ ਜਸਟਿਸ ਯੂ. ਯੂ. ਲਲਿਤ ਅਤੇ ਅਸ਼ੋਕ ਭੂਸ਼ਨ ਦੇ ਬੈਂਚ ਨੇ ਲੰਘੀ 27 ਅਗਸਤ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਸੁਣਵਾਈ ਕਰਨ ਤੋਂ ਬਾਅਦ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

Check Also

ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ

3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …