Breaking News
Home / ਭਾਰਤ / ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 36 ਲੱਖ ਤੋਂ ਟੱਪੀ

ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 36 ਲੱਖ ਤੋਂ ਟੱਪੀ

Image Courtesy :jagbani(punjabkesar)

ਸਰਕਾਰ ਨੇ ਕੌਮਾਂਤਰੀ ਉਡਾਣਾਂ ‘ਤੇ ਰੋਕ 30 ਸਤੰਬਰ ਤੱਕ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 36 ਲੱਖ 25 ਹਜ਼ਾਰ ਤੋਂ ਟੱਪ ਚੁੱਕਿਆ ਹੈ। ਦੇਸ਼ ਵਿਚ ਲੰਘੇ 24 ਘੰਟਿਆਂ ਦੌਰਾਨ ਰਿਕਾਰਡ 80 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 28 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਹੋ ਚੁੱਕੇ ਹਨ ਅਤੇ 65 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਇਸ ਦੇ ਚੱਲਦਿਆਂ ਭਾਰਤ ਸਰਕਾਰ ਨੇ ਕੌਮਾਂਤਰੀ ਹਵਾਈ ਉਡਾਣਾਂ ‘ਤੇ ਰੋਕ 30 ਸਤੰਬਰ ਤੱਕ ਵਧਾ ਦਿੱਤੀ ਹੈ। ਅਨਲੌਕ 4 ਤਹਿਤ ਸਰਕਾਰ ਨੇ ਕੁਝ ਰਿਆਇਤਾਂ ਵੀ ਦਿੱਤੀਆਂ ਹਨ, ਜਿਸ ਤਹਿਤ 7 ਸਤੰਬਰ ਤੋਂ ਮੈਟਰੋ ਚਲਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ 21 ਸਤੰਬਰ ਤੋਂ 9ਵੀਂ ਤੋਂ ਲੈ ਕੇ 12ਵੀਂ ਤੱਕ ਦੇ ਵਿਦਿਆਰਥੀ ਮਾਪਿਆਂ ਦੀ ਸਹਿਮਤੀ ਨਾਲ ਸਕੂਲ ਜਾ ਸਕਦੇ ਹਨ। ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਉਧਰ ਦੂਜੇ ਪਾਸੇ ਸੰਸਾਰ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 2 ਕਰੋੜ 54 ਲੱਖ ਨੂੰ ਟੱਪ ਚੁੱਕੀ ਹੈ ਅਤੇ 1 ਕਰੋੜ 77 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋ ਗਏ ਹਨ। ਧਿਆਨ ਰਹੇ ਕਿ ਦੁਨੀਆ ਭਰ ਵਿਚ ਹੁਣ ਤੱਕ ਕਰੋਨਾ ਕਾਰਨ ਸਾਢੇ 8 ਲੱਖ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ।

Check Also

ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਬਾਂਦਾ ਦੇ ਮੈਡੀਕਲ ਕਾਲਜ ਵਿਚ ਲਿਆ ਆਖਰੀ ਸਾਹ ਬਾਂਦਾ/ਬਿਊਰੋ ਨਿਊਜ਼ : ਗੈਂਗਸਟਰ ਤੋਂ ਸਿਆਸਤਦਾਨ ਬਣੇ …