ਕਿਹਾ – ਦਸੰਬਰ ‘ਚ ਲਾਗੂ ਹੋਵੇਗਾ ਪੰਜਾਬ ਵਿਚ ਛੇਵਾਂ ਪੇਅ ਕਮਿਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜੀ. ਐੱਸ. ਟੀ. ਮੁਆਵਜ਼ੇ ਅਤੇ ਜੀ. ਐੱਸ. ਟੀ. ਕੌਂਸਲ ਦੀ 41ਵੀਂ ਬੈਠਕ ਦੌਰਾਨ ਸੂਬਿਆਂ ਨੂੰ ਦਿੱਤੇ ਗਏ ਬਦਲਾਂ ਨੂੰ ਲੈ ਕੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਇੱਕ ਚਿੱਠੀ ਲਿਖੀ ਹੈ। ਧਿਆਨ ਰਹੇ ਕਿ ਪੰਜਾਬ ਦੀ ਕੇਂਦਰ ਵੱਲ ਜੀਐੱਸਟੀ ਮੁਆਵਜ਼ੇ ਵਜੋਂ 6500 ਕਰੋੜ ਰੁਪਏ ਦੀ ਦੇਣਦਾਰੀ ਬਕਾਇਆ ਹੈ। ਇਸੇ ਦੌਰਾਨ ਅੱਜ ਮਨਪ੍ਰੀਤ ਨੇ ਮੁਲਾਜ਼ਮਾਂ ਨਾਲ ਵਿੱਤੀ ਮੰਗਾਂ ਨੂੰ ਲੈ ਕੇ ਵੀ ਮੁਲਾਕਾਤ ਕੀਤੀ। ਇਸ ਦੌਰਾਨ ਹੀ ਉਨ੍ਹਾਂ ਸੰਕੇਤ ਦਿੱਤੇ ਕਿ ਛੇਵਾਂ ਪੇਅ ਕਮਿਸ਼ਨ ਇਸ ਸਾਲ ਦਸੰਬਰ ਵਿਚ ਲਾਗੂ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਮੁਲਾਜ਼ਮ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸੇ ਤਹਿਤ ਹੀ ਵਿੱਤ ਮੰਤਰੀ ਨੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ ਸੀ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …