4.8 C
Toronto
Friday, November 7, 2025
spot_img
Homeਭਾਰਤਪ੍ਰਸ਼ਾਂਤ ਭੂਸ਼ਣ ਨੂੰ ਸੁਪਰੀਮ ਕੋਰਟ ਨੇ ਲਗਾਇਆ 1 ਰੁਪਏ ਦਾ ਜੁਰਮਾਨਾ

ਪ੍ਰਸ਼ਾਂਤ ਭੂਸ਼ਣ ਨੂੰ ਸੁਪਰੀਮ ਕੋਰਟ ਨੇ ਲਗਾਇਆ 1 ਰੁਪਏ ਦਾ ਜੁਰਮਾਨਾ

ਜੁਰਮਾਨਾ ਨਾ ਭਰਨ ‘ਤੇ 3 ਮਹੀਨਿਆਂ ਦੀ ਹੋਵੇਗੀ ਜੇਲ੍ਹ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅਦਾਲਤੀ ਹੱਤਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਵਕੀਲ ਪ੍ਰਸ਼ਾਂਤ ਭੂਸ਼ਣ ਨੂੰ ਇਕ ਰੁਪਏ ਦਾ ਜੁਰਮਾਨਾ ਲਾਇਆ ਹੈ। ਭੂਸ਼ਣ ਨੂੰ ਇਹ ਜੁਰਮਾਨਾ 15 ਸਤੰਬਰ ਤੱਕ ਅਦਾ ਕਰਨਾ ਹੋਵੇਗਾ ਤੇ ਨਾਕਾਮ ਰਹਿਣ ਦੀ ਸੂਰਤ ਵਿੱਚ ਭੂਸ਼ਣ ਨੂੰ ਤਿੰਨ ਮਹੀਨੇ ਦੀ ਜੇਲ੍ਹ ਜਾਂ ਤਿੰਨ ਸਾਲ ਲਈ ਵਕੀਲ ਵਜੋਂ ਕੰਮ ਕਰਨ ‘ਤੇ ਰੋਕ ਲੱਗੇਗੀ। ਧਿਆਨ ਰਹੇ ਕਿ ਸੁਪਰੀਮ ਕੋਰਟ ਨੇ ਭੂਸ਼ਣ ਨੂੰ ਦੋਸ਼ੀ ਠਹਿਰਾਉਣ ਮਗਰੋਂ ਸਜ਼ਾ ਦਾ ਫੈਸਲਾ ਰਾਖਵਾਂ ਰੱਖ ਲਿਆ ਸੀ। ਸੁਪਰੀਮ ਕੋਰਟ ਨੇ ਉਦੋਂ ਕਿਹਾ ਸੀ ਕਿ ਜੇਕਰ ਭੂਸ਼ਣ ਮੁਆਫ਼ੀ ਮੰਗੇ ਤਾਂ ਉਹ ਉਸ ਨਾਲ ਨਰਮੀ ਵਰਤ ਸਕਦੇ ਹਨ। ਹਾਲਾਂਕਿ ਪ੍ਰਸ਼ਾਂਤ ਭੂਸ਼ਣ ਨੇ ਇਹ ਕਹਿੰਦਿਆਂ ਮੁਆਫ਼ੀ ਮੰਗਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਇਹ ਉਨ੍ਹਾਂ ਦੀ ਜ਼ਮੀਰ ਨਾਲ ਧੋਖਾ ਕਰਨਾ ਹੋਵੇਗਾ। ਚੇਤੇ ਰਹੇ ਕਿ ਪ੍ਰਸ਼ਾਂਤ ਭੂਸ਼ਣ ਨੇ ਦੋ ਟਵੀਟਾਂ ਰਾਹੀਂ ਭਾਰਤ ਦੇ ਚੀਫ਼ ਜਸਟਿਸ ਐੱਸ.ਏ.ਬੋਬੜੇ ਤੇ ਸੁਪਰੀਮ ਕੋਰਟ ਦੀ ਨੁਕਤਾਚੀਨੀ ਕੀਤੀ ਸੀ।

RELATED ARTICLES
POPULAR POSTS