ਹਰਪਾਲ ਚੀਮਾ ਦੀ ਅਗਵਾਈ ‘ਚ ਜਲੰਧਰ ਵਿਚ ਰੋਸ ਮੁਜ਼ਾਹਰਾ
ਜਲੰਧਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਜਲੰਧਰ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ‘ਆਪ’ ਵਰਕਰਾਂ ਵਲੋਂ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ ਤੇ ਉਨ੍ਹਾਂ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕਰਨ ਦੀ ਮੰਗ ਕੀਤੀ ਗਈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਜਲੰਧਰ ‘ਚ ਰੋਸ ਮੁਜ਼ਾਹਰਾ ਵੀ ਕੀਤਾ ਗਿਆ। ਪੰਜਾਬ ਦੇ ਰਾਜਪਾਲ ਦੇ ਨਾਮ ਦਿੱਤੇ ਗਏ ਮੰਗ ਪੱਤਰ ‘ਚ ਕਿਹਾ ਗਿਆ ਹੈ ਕਿ ਇਸ ਘੁਟਾਲੇ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ, ਸੀਬੀਆਈ ਜਾਂ ਕੇਂਦਰ ਦੀ ਕਿਸੇ ਜਾਂਚ ਏਜੰਸੀ ਤੋਂ ਕਰਵਾਈ ਜਾਵੇ। ਇਸ ਘੁਟਾਲੇ ਦੀ ਜਾਂਚ ਕਰ ਰਹੇ ਵਧੀਕ ਸਕੱਤਰ ਨੇ ਆਪਣੀ ਰਿਪੋਰਟ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਵੀ ਕਥਿਤ ਜ਼ਿਕਰ ਕੀਤਾ ਹੈ। ਇਸ ਮੌਕੇ ‘ਆਪ’ ਵਿਧਾਇਕ ਬਲਜਿੰਦਰ ਕੌਰ ਤੇ ਹੋਰ ਆਗੂ ਵੀ ਹਾਜ਼ਰ ਸਨ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …