Breaking News
Home / ਪੰਜਾਬ / ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਨੇ ਦਿੱਤਾ 5 ਲੱਖ ਰੁਪਏ ਦਾ ਚੈੱਕ

ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਨੇ ਦਿੱਤਾ 5 ਲੱਖ ਰੁਪਏ ਦਾ ਚੈੱਕ

ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਹੈ ਸਿਮਰਨਜੀਤ
ਲੁਧਿਆਣਾ/ਬਿਊਰੋ ਨਿਊਜ਼
ਉਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ। ਇਹ ਚੈੱਕ ਅੱਜ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਲੁਧਿਆਣਾ ਵਿੱਚ ਸਿਮਰਨਜੀਤ ਕੌਰ ਦੀ ਮਾਤਾ ਰਾਜਪਾਲ ਕੌਰ ਨੂੰ ਭੇਟ ਕੀਤਾ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ। ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਸਿਮਰਨਜੀਤ ਕੌਰ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਹੈ। ਉਨ੍ਹਾਂ ਨੇ ਖਿਡਾਰਨ ਦੀ ਮਾਤਾ ਨੂੰ ਮੁਬਾਰਕ ਦਿੰਦਿਆਂ ਕਿਹਾ ਕਿ ਨਾ ਸਿਰਫ ਪੰਜਾਬ ਬਲਕਿ ਦੇਸ਼ ਨੂੰ ਸਿਮਰਨਜੀਤ ਉਪਰ ਮਾਣ ਹੈ ਜਿਸ ਨੇ ਏਸ਼ੀਆ ਓਸੀਨੀਆ ਕੁਆਲੀਫਾਈ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਜਿੱਤ ਕੇ ਦੁਨੀਆਂ ਦੇ ਸਭ ਤੋਂ ਵੱਡੇ ਖੇਡ ਮੰਚ ਵਿੱਚ ਹਾਜ਼ਰੀ ਭਰਨ ਦਾ ਦਾਅਵਾ ਕੀਤਾ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …