Breaking News
Home / ਪੰਜਾਬ / ਕਬੱਡੀ ਖਿਡਾਰੀ ਨੂੰ ਕਤਲ ਕਰਨ ਵਾਲੇ ਪੰਜ ਪੁਲਿਸ ਮੁਲਾਜ਼ਮ ਬਰਖਾਸਤ

ਕਬੱਡੀ ਖਿਡਾਰੀ ਨੂੰ ਕਤਲ ਕਰਨ ਵਾਲੇ ਪੰਜ ਪੁਲਿਸ ਮੁਲਾਜ਼ਮ ਬਰਖਾਸਤ

ਬਟਾਲਾ/ਬਿਊਰੋ ਨਿਊਜ
ਬਟਾਲਾ ਨੇੜਲੇ ਪਿੰਡ ਭਗਵਾਨਪੁਰ ‘ਚ ਐਤਵਾਰ ਸ਼ਾਮ ਨੂੰ ਪੁਲਿਸ ਮੁਲਾਜ਼ਮਾਂ ਨੇ ਕਬੱਡੀ ਖਿਡਾਰੀ ਗੁਰਮੇਜ ਸਿੰਘ ਪੱਪੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਕਤਲ ਕਾਂਡ ਵਿੱਚ ਸ਼ਾਮਲ 5 ਪੁਲਿਸ ਮੁਲਾਜ਼ਮਾਂ ਨੂੰ ਉੱਚ ਅਧਿਕਾਰੀਆਂ ਵੱਲੋਂ ਵਿਭਾਗ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਬਟਾਲਾ ਪੁਲਿਸ ਨੇ ਇਸ ਕਤਲ ਦੇ ਮਾਮਲੇ ਵਿਚ 6 ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕਰਕੇ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਇਨ੍ਹਾਂ ਵਿੱਚੋਂ 5 ਪੰਜਾਬ ਪੁਲਿਸ ਦੇ ਮੁਲਾਜ਼ਮ ਸਨ। ਐੱਸਐੱਸਪੀ ਬਟਾਲਾ ਰਛਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਮੁਖੀ ਦੀਆਂ ਹਦਾਇਤਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਹੌਲਦਾਰ ਬਲਕਾਰ ਸਿੰਘ ਵਾਸੀ ਪਿੰਡ ਕਾਲਾ ਬਾਲਾ ਅਤੇ ਹੌਲਦਾਰ ਸੁਰਿੰਦਰਪਾਲ ਸਿੰਘ ਵਾਸੀ ਮੱਲੀਆਂ ਕਲਾਂ ਜੋ ਮੁੱਖ ਮੰਤਰੀ ਦੀ ਸੁਰੱਖਿਆ ਵਿੱਚ ਤਾਇਨਾਤ ਸੀ, ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਸੇ ਤਰ੍ਹਾਂ ਬਾਕੀ ਮੁਲਜ਼ਮਾਂ ਹੌਲਦਾਰ ਅਵਤਾਰ ਸਿੰਘ ਅੰਮ੍ਰਿਤਸਰ ਸਿਟੀ, ਏਐੱਸਆਈ ਰਣਜੀਤ ਸਿੰਘ ਅੰਮ੍ਰਿਤਸਰ ਸਿਟੀ ਅਤੇ ਏਐੱਸਆਈ ਬਲਜੀਤ ਸਿੰਘ ਅੰਮ੍ਰਿਤਸਰ ਸਿਟੀ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ।

Check Also

ਪੰਜਾਬ ਭਾਜਪਾ ਦੇ ਵਫਦ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ

ਚੋਣ ਕਮਿਸ਼ਨ ਨੇ ਡੀ.ਜੀ.ਪੀ. ਪੰਜਾਬ ਤੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ …