ਪਿੰਡਾਂ ਵਿਚ ਕਰੋਨਾ ਟੈਸਟ ਕਰਨ ਜਾ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਦਾ ਹੋਣ ਲੱਗਾ ਵਿਰੋਧ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 55 ਹਜ਼ਾਰ ਤੱਕ ਅੱਪੜ ਗਿਆ ਹੈ ਅਤੇ 38 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ ਸਾਢੇ 15 ਹਜ਼ਾਰ ਦੇ ਕਰੀਬ ਹੈ ਅਤੇ 1500 ਤੋਂ ਜ਼ਿਆਦਾ ਮੌਤਾਂ ਵੀ ਹੋ ਚੁੱਕੀਆਂ ਹਨ। ਕਰੋਨਾ ਕਾਲ ਦੇ ਚੱਲਦਿਆਂ ਪੰਜਾਬ ਵਿਚ ਹੁਣ ਕਰੋਨਾ ਟੈਸਟ ਕਰਨ ਜਾ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਦਾ ਪਿੰਡਾਂ ਵਿਚ ਵਿਰੋਧ ਹੋਣ ਲੱਗ ਪਿਆ ਹੈ। ਸੰਗਰੂਰ ਦੇ ਪਿੰਡ ਭੁਟਾਲ ਕਲਾਂ ਵਿੱਚ ਕਰੋਨਾ ਵਾਇਰਸ ਟੈਸਟ ਕਰਨ ਲਈ ਗਈ ਸਿਹਤ ਵਿਭਾਗ ਦੀ ਟੀਮ ਦਾ ਪਿੰਡ ਦੇ ਲੋਕਾਂ ਨੇ ਪੰਚਾਇਤ ਅਤੇ ਕਿਸਾਨ ਆਗੂ ਦੀ ਅਗਵਾਈ ਵਿਚ ਘਿਰਾਓ ਕੀਤਾ ਅਤੇ ਪੁਲਿਸ ਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਤੋਂ ਪਹਿਲਾਂ ਵੀ ਕਈ ਪਿੰਡਾਂ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਦਾ ਵਿਰੋਧ ਕੀਤਾ ਗਿਆ ਹੈ ਅਤੇ ਲੋਕਾਂ ਵਲੋਂ ਇੱਟਾਂ ਰੋੜੇ ਵੀ ਮਾਰੇ ਜਾ ਰਹੇ ਹਨ।
Check Also
ਪੰਜਾਬ ’ਚ 1 ਜਨਵਰੀ ਤੋਂ ਆਫਲਾਈਨ ਵੈਰੀਫਿਕੇਸ਼ਨ ਹੋਵੇਗੀ ਬੰਦ
ਵੈਰੀਫਿਕੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 1 ਜਨਵਰੀ ਤੋਂ ਵੈਰੀਫਿਕੇਸ਼ਨ …