ਮੁਹਾਲੀ ਅਦਾਲਤ ਵਲੋਂ ਜ਼ਮਾਨਤ ਅਰਜ਼ੀ ਖ਼ਾਰਜ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਆਈ. ਏ. ਐੱਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ ਵਿਚ ਮੁਹਾਲੀ ਅਦਾਲਤ ਨੇ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਸੈਣੀ ਖਿਲਾਫ ਪਹਿਲਾਂ ਅਗਵਾ, ਸਬੂਤ ਮਿਟਾਉਣ ਤੇ ਹੋਰ ਧਾਰਾਵਾਂ ਲੱਗੀਆਂ ਸਨ, ਪਰ ਬਾਅਦ ਵਿਚ ਕਤਲ ਦੀ ਧਾਰਾ ਵੀ ਨਾਲ ਜੋੜ ਦਿੱਤੀ ਗਈ ਸੀ। ਹੁਣ ਐੱਸ. ਆਈ. ਟੀ. ਕਿਸੇ ਵੀ ਸਮੇਂ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਵਿਸ਼ੇਸ਼ ਜਾਂਚ ਟੀਮ ਨੇ ਸੁਮੇਧ ਸੈਣੀ ਦੀ ਰਿਹਾਇਸ਼ ਅਤੇ ਫਾਰਮ ਹਾਊਸ ‘ਤੇ ਵੀ ਛਾਪੇਮਾਰੀ ਕੀਤੀ ਸੀ।
Check Also
ਸ਼ੰਭੂ ਬਾਰਡਰ ’ਤੇ ਬੈਠੇ ਕਿਸਾਨਾਂ ਨੇ ਹਰਿਆਣਾ ਪੁਲਿਸ ’ਤੇ ਚੁੱਕੇ ਸਵਾਲ
ਕਿਹਾ : ਅੰਬਾਲਾ ’ਚ ਧਾਰਾ 163 ਲੱਗੀ ਹੋਣ ਦੇ ਬਾਵਜੂਦ ਸਤਿੰਦਰ ਸਤਰਾਜ ਦਾ ਪ੍ਰੋਗਰਾਮ ਕਿਵੇਂ …