ਹਰਪਾਲ ਚੀਮਾ ਨੇ ਕਿਹਾ – ਮੰਤਰੀ ਦਾ ਨਾਮ ਸਾਧੂ ਤੇ ਕੰਮ ਚੋਰਾਂ ਵਾਲੇ
ਨਵਾਂਸ਼ਹਿਰ/ਬਿਊਰੋ ਨਿਊਜ਼
ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਸਕਾਲਰਸ਼ਿਪ ਘੁਟਾਲੇ ਦਾ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਘੁਟਾਲੇ ਵਿਚ ਘਿਰੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਲਗਾਤਾਰ ਪ੍ਰਦਰਸ਼ਨ ਹੋ ਰਹੇ ਹਨ। ਇਸਦੇ ਚੱਲਦਿਆਂ ਅੱਜ ਫਿਰ ਵਿਰੋਧੀ ਧਿਰ ਦੇ ਆਗੂ ਤੇ ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਨਵਾਂਸ਼ਹਿਰ ਦੇ ਡੀ.ਸੀ. ਦਫਤਰ ਦੇ ਬਾਹਰ ਸਾਧੂ ਸਿੰਘ ਧਰਮਸੋਤ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਤਰੀ ਦਾ ਨਾਮ ਦਾ ਸਾਧੂ ਹੈ ਤੇ ਕੰਮ ਚੋਰਾਂ ਵਾਲੇ ਕਰ ਰਿਹਾ ਹੈ। ਇਸੇ ਦੌਰਾਨ ਅੰਮ੍ਰਿਤਸਰ ਵਿਚ ਵੀ ‘ਆਪ’ ਵਿਧਾਇਕ ਸਰਵਜੀਤ ਕੌਰ ਮਾਣੂਕੇ ਅਤੇ ਪ੍ਰੋਫੈਸਰ ਬਲਜਿੰਦਰ ਕੌਰ ਦੀ ਅਗਵਾਈ ਵਿਚ ਧਰਮਸੋਤ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੇ ਚੱਲਦਿਆਂ ਹੁਸ਼ਿਆਰਪੁਰ ਵਿਚ ਲੋਕ ਇਨਸਾਫ ਪਾਰਟੀ ਨੇ ਧਰਮਸੋਤ ਦਾ ਪੁਤਲਾ ਫੂਕਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ।
Check Also
ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ
ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …