ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਕੀਤਾ ਵਿਰੋਧ
ਚੰਡੀਗੜ੍ਹ/ਬਿਊਰੋ ਨਿਊਜ਼
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿਚ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ ਸਰਕਾਰ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਵੀ ਇਸ ਘੁਟਾਲੇ ਦੀ ਜਾਂਚ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਕੇਂਦਰੀ ਸਮਾਜਿਕ ਨਿਆਂ ਅਤੇ ਸੁਰੱਖਿਆ ਮੰਤਰੀ ਥਾਵਰ ਚੰਦ ਗਹਿਲੋਤ ਨੇ ਜੁਆਇੰਟ ਸਕੱਤਰ ਪੱਧਰ ਦੇ ਅਧਿਕਾਰੀਆਂ ਤੋਂ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ । ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੀਫ ਸੈਕਟਰੀ ਵਿੰਨੀ ਮਹਾਜਨ ਨੂੰ ਆਦੇਸ਼ ਦਿੱਤੇ ਸਨ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇ ਅਤੇ ਚੀਫ ਸੈਕਟਰੀ ਨੇ ਘੁਟਾਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸਮਾਜਿਕ ਨਿਆਂ ਮੰਤਰੀ ਵੱਲੋਂ ਸੂਬਾ ਸਰਕਾਰ ਨਾਲ ਬਿਨਾ ਸਲਾਹ ਕੀਤੇ ਅਤੇ ਮੁੱਖ ਸਕੱਤਰ ਦੀ ਜਾਂਚ ਰਿਪੋਰਟ ਉਡੀਕੇ ਬਿਨਾ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਦੇ ਹੁਕਮ ਦਿੱਤੇ ਜਾਣ ਦਾ ਵਿਰੋਧ ਕੀਤਾ ਹੈ। ਕੈਪਟਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸਾਰੇ ਗੈਰ-ਭਾਜਪਾ ਸ਼ਾਸ਼ਿਤ ਸੂਬਿਆਂ ਦੀਆਂ ਸਰਕਾਰਾਂ ਨੂੰ ਕਮਜ਼ੋਰ ਕਰਨ ਲਈ ਕਦਮ ਚੁੱਕੇ ਜਾ ਰਹੇ ਹਨ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …