7 ਸਤੰਬਰ ਤੋਂ ਦਿੱਲੀ ‘ਚ ਮੈਟਰੋ ਚਲਾਉਣ ਨੂੰ ਮਿਲੀ ਮਨਜੂਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 37 ਲੱਖ 75 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ ਅਤੇ ਲੰਘੇ 24 ਘੰਟਿਆਂ ਦੌਰਾਨ ਵੀ 78 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਭਾਰਤ ਵਿਚ 29 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਹੋ ਚੁੱਕੇ ਹਨ ਅਤੇ 67 ਹਜ਼ਾਰ ਦੇ ਕਰੀਬ ਮੌਤਾਂ ਵੀ ਹੋ ਚੁੱਕੀਆਂ ਹਨ। ਇਸਦੇ ਚੱਲਦਿਆਂ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਰਾਜਧਾਨੀ ਵਿਚ 7 ਸਤੰਬਰ ਤੋਂ ਮੈਟਰੋ ਚਲਾਉਣ ਲਈ ਮਨਜੂਰੀ ਦੇ ਦਿੱਤੀ ਹੈ। ਉਧਰ ਦੂਜੇ ਪਾਸੇ ਸੰਸਾਰ ਭਰ ਵਿਚ ਕਰੋਨਾ ਮਾਮਲਿਆਂ ਦਾ ਅੰਕੜਾ 2 ਕਰੋੜ 59 ਲੱਖ ਤੋਂ ਟੱਪ ਚੁੱਕਾ ਹੈ ਅਤੇ 1 ਕਰੋੜ 82 ਲੱਖ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਵੀ ਹੋਏ ਹਨ। ਦੁਨੀਆ ਭਰ ਵਿਚ ਕਰੋਨਾ ਕਰਕੇ 8 ਲੱਖ 62 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਧਿਆਨ ਰਹੇ ਕਿ ਅਮਰੀਕਾ ਵਿਚ ਕਰੋਨਾ ਨਾਲ ਸਭ ਤੋਂ ਜ਼ਿਆਦਾ 1 ਲੱਖ 88 ਹਜ਼ਾਰ ਵਿਅਕਤੀਆਂ ਦੀ ਜਾਨ ਗਈ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …