Breaking News
Home / ਭਾਰਤ / ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਨਹੀਂ ਹੋਵੇਗਾ ਕੋਈ ਪ੍ਰਸ਼ਨਕਾਲ

ਸੰਸਦ ਦੇ ਮੌਨਸੂਨ ਇਜਲਾਸ ਦੌਰਾਨ ਨਹੀਂ ਹੋਵੇਗਾ ਕੋਈ ਪ੍ਰਸ਼ਨਕਾਲ

Image Courtesy :jagbani(punjabkesar)

ਵਿਰੋਧੀ ਧਿਰਾਂ ਦਾ ਆਰੋਪ – ਲੋਕਤੰਤਰ ਦੀ ਹੱਤਿਆ ਲਈ ਮਹਾਂਮਾਰੀ ਦਾ ਬਣਾਇਆ ਬਹਾਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਸਦ ਦੇ ਮੌਨਸੂਨ ਇਜਲਾਸ ਵਿਚ ਕੋਈ ਪ੍ਰਸ਼ਨਕਾਲ ਨਹੀਂ ਹੋਵੇਗਾ ਅਤੇ ਨਿੱਜੀ ਮੈਂਬਰਾਂ ਦੇ ਬਿੱਲ ਨਹੀਂ ਲਏ ਜਾਣਗੇ, ਜਦੋਂ ਕਿ ਸਿਫ਼ਰ ਕਾਲ ‘ਤੇ ਪਾਬੰਦੀ ਰਹੇਗੀ । ਲੋਕ ਸਭਾ ਅਤੇ ਰਾਜ ਸਭਾ ਦੇ ਸਕੱਤਰਾਂ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨਾਂ ਅਨੁਸਾਰ ਇਜਲਾਸ ਦੌਰਾਨ ਕੋਈ ਬਰੇਕ ਨਹੀਂ ਹੋਏਗੀ। ਸੰਸਦ ਦਾ ਮੌਨਸੂਨ ਇਜਲਾਸ 14 ਸਤੰਬਰ ਤੋਂ 1 ਅਕਤੂਬਰ ਤੱਕ ਚੱਲੇਗਾ ਤੇ ਦੋਵੇਂ ਸਦਨ ਸ਼ਨਿਚਰਵਾਰ ਅਤੇ ਐਤਵਾਰ ਨੂੰ ਵੀ ਚੱਲਣਗੇ। ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਇਜਲਾਸ ਦੋ ਸ਼ਿਫਟਾਂ ਵਿੱਚ ਹੋਵੇਗਾ ਜੋ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਅਤੇ ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 7 ਵਜੇ ਤੱਕ ਚੱਲੇਗਾ। ਸਰਕਾਰ ਦੇ ਇਸ ਫੈਸਲੇ ਦਾ ਵਿਰੋਧੀ ਧਿਰਾਂ ਨੇ ਵਿਰੋਧ ਕੀਤਾ ਹੈ। ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਲੋਕਤੰਤਰ ਅਤੇ ਵਿਰੋਧੀ ਸੁਰਾਂ ਨੂੰ ਦਬਾਉਣ ਲਈ ਮਹਾਮਾਰੀ ਦਾ ਬਹਾਨਾ ਬਣਾਇਆ ਜਾਵੇਗਾ।

Check Also

ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ

14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …