ਪਾਕਿਸਤਾਨ ਲਗਾਤਾਰ ਕਰ ਰਿਹਾ ਹੈ ਗੋਲੀਬੰਦੀ ਦੀ ਉਲੰਘਣਾ
ਭੰਗਾਲਾ/ਬਿਊਰੋ ਨਿਊਜ਼
ਪਾਕਿਸਤਾਨ ਆਪਣੀਆਂ ਘਟੀਆ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਅਤੇ ਹਰ ਰੋਜ਼ ਗੋਲੀਬੰਦੀ ਦੀ ਉਲੰਘਣਾ ਕਰ ਰਿਹਾ ਹੈ। ਅੱਜ ਫਿਰ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਪੈਂਦੇ ਕਸਬਾ ਮੁਕੇਰੀਆਂ ਨੇੜਲੇ ਪਿੰਡ ਕਲੀਚਪੁਰ ਕਲੋਤਾ ਦਾ ਸੂਬੇਦਾਰ ਰਾਜੇਸ਼ ਕੁਮਾਰ ਜੰਮੂ ਕਸ਼ਮੀਰ ਦੇ ਰਜੌਰੀ ਵਿਚ ਸ਼ਹੀਦ ਹੋ ਗਿਆ। ਰਾਜੇਸ਼ ਕੁਮਾਰ ਦੀ ਸ਼ਹੀਦੀ ਦੀ ਖਬਰ ਸੁਣ ਕੇ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਧਿਆਨ ਰਹੇ ਕਿ ਅਜੇ ਤਿੰਨ ਦਿਨ ਪਹਿਲਾਂ ਹੀ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਵਿਚ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਵੀ ਸ਼ਹੀਦ ਹੋ ਗਿਆ ਸੀ। ਫੌਜ ਦੇ ਬੁਲਾਰੇ ਲੈਫਟੀਨੈਂਟ ਕਰਨਲ ਦੇਵਿੰਦਰ ਆਨੰਦ ਨੇ ਦੱਸਿਆ ਕਿ ਭਾਰਤੀ ਸੁਰੱਖਿਆ ਬਲਾਂ ਵਲੋਂ ਵੀ ਪਾਕਿਸਤਾਨ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਰਿਹਾ ਹੈ।
ਇਸੇ ਦੌਰਾਨ ਪੱਟੀ ਨੇੜਲੇ ਪਿੰਡ ਕੁੱਲਾ ਦੇ ਫੌਜੀ ਜਵਾਨ ਜ਼ੋਰਾਵਰ ਸਿੰਘ ਦੀ ਸਿੱਖ ਰੈਜੀਮੈਂਟ ਸੈਂਟਰ ਰਾਮਗੜ੍ਹ ਕੈਂਟ (ਝਾਰਖੰਡ) ‘ਚ ਖੇਡ ਅਭਿਆਸ ਤੋਂ ਬਾਅਦ ਤਲਾਬ ਵਿਚ ਡੁੱਬੇ ਸਾਥੀ ਜਵਾਨਾਂ ਨੂੰ ਬਚਾਉਦਿਆਂ ਜਾਨ ਚਲੇ ਗਈ।
Check Also
ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਦਾ ਕੀਤਾ ਐਲਾਨ
11231 ਲਾਭਪਾਤਰੀ ਬਣਨਗੇ ਜ਼ਮੀਨਾਂ ਦੇ ਮਾਲਕ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …