Breaking News
Home / ਪੰਜਾਬ / ਪੰਜਾਬ ਦੀਆਂ ਜੇਲ੍ਹਾਂ ਦਾ ਮਾੜਾ ਹਾਲ

ਪੰਜਾਬ ਦੀਆਂ ਜੇਲ੍ਹਾਂ ਦਾ ਮਾੜਾ ਹਾਲ

Image Courtesy :jagbani(punjabkesar)

ਕੈਦੀਆਂ ਵਲੋਂ ਖੁਦਕੁਸ਼ੀਆਂ ਦੇ ਮਾਮਲੇ ‘ਚ ਪੰਜਾਬ ਦਾ ਨੰਬਰ ਦੂਜਾ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਭਰ ਵਿਚ ਸਭ ਤੋਂ ਮਾੜੀ ਹਾਲਤ ਵਾਲੀਆਂ ਜੇਲ੍ਹਾਂ ਵਿਚ ਪੰਜਾਬ ਦੀਆਂ ਜੇਲ੍ਹਾਂ ਵੀ ਸ਼ਾਮਲ ਹਨ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਨੇ ਪੰਜਾਬ ਦੀਆਂ ਜੇਲ੍ਹਾਂ ‘ਤੇ ਸਵਾਲ ਚੁੱਕੇ ਹਨ। ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹਨ ਅਤੇ ਉਹ ਅਕਸਰ ਹੀ ਜੇਲ੍ਹਾਂ ਦੇ ਸੁਧਾਰ ਦਾ ਦਾਅਵਾ ਕਰਦੇ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਪੰਜਾਬ ਦੀਆਂ ਜੇਲ੍ਹਾਂ ਵਿਚ ਜ਼ਿਆਦਾ ਖੁਦਕੁਸ਼ੀਆਂ ਹੋਈਆਂ। ਫਾਹਾ ਲੈ ਕੇ ਕੈਦੀਆਂ ਵੱਲੋਂ ਆਤਮਹੱਤਿਆ ਕਰਨ ਦੇ ਮਾਮਲੇ ਵਿਚ ਉਤਰ ਪ੍ਰਦੇਸ਼ ਤੋਂ ਬਾਅਦ ਪੰਜਾਬ ਦਾ ਦੂਜਾ ਨੰਬਰ ਹੈ। ਇੱਕ ਸਾਲ ਵਿਚ ਪੰਜਾਬ ਦੀਆਂ ਜੇਲ੍ਹਾਂ ਵਿਚ 117 ਮੌਤਾਂ ਹੋਈਆਂ ਅਤੇ 20 ਕਤਲ ਇੱਕ ਸਾਲ ਵਿਚ ਹੋਏ। ਜੇਲ੍ਹਾਂ ਵਿਚੋਂ ਕੈਦੀਆਂ ਦੇ ਭੱਜਣ ਦੇ ਮਾਮਲੇ ਵਿਚ ਵੀ ਪੰਜਾਬ ਦਾ ਪੰਜਵਾਂ ਨੰਬਰ ਹੈ। ਪਿਛਲੇ ਇੱਕ ਸਾਲ ਵਿਚ ਪੰਜਾਬ ਦੀਆਂ ਜੇਲ੍ਹਾਂ ‘ਚੋਂ 23 ਕੈਦੀ ਭੱਜੇ ਅਤੇ ਜੇਲ੍ਹਾਂ ਦੇ ਅੰਦਰ ਕੁੱਟਮਾਰ ਕਾਰਨ 61 ਵਿਅਕਤੀ ਜ਼ਖ਼ਮੀ ਹੋਏ।

Check Also

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਬੰਧਨ ’ਚ ਬੱਝਣਗੇ

ਪਟਿਆਲਾ ਵਿਚ ਹੋਣਗੇ ਵਿਆਹ ਸਮਾਗਮ, ਮੁੱਖ ਮੰਤਰੀ ਭਗਵੰਤ ਮਾਨ ਵੀ ਲੈਣਗੇ ਹਿੱਸਾ ਸੰਗਰੂਰ/ਬਿਊਰੋ ਨਿਊਜ਼ : …