![](https://parvasinewspaper.com/wp-content/uploads/2020/08/2019_2image_13_43_327730000sumedh-ll-300x234.jpg)
ਮੁਹਾਲੀ ਅਦਾਲਤ ਦੇ ਫੈਸਲੇ ਨੂੰ ਦਿੱਤੀ ਚੁਣੌਤੀ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ ਹੋਈਆਂ ਹਨ ਅਤੇ ਸੈਣੀ ਨੇ ਹੁਣ ਹਾਈਕੋਰਟ ਦਾ ਬੂਹਾ ਖੜਕਾਇਆ ਹੈ। ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੁਮੇਧ ਸੈਣੀ ਨੇ ਅਗਾਊਂ ਜ਼ਮਾਨਤ ਲਈ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਬੂਹਾ ਖੜਕਾਇਆ ਹੈ। ਸੈਣੀ ਨੇ ਆਪਣੇ ਵਕੀਲ ਰਾਹੀਂ ਹਾਈਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਮੁਹਾਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਇਸ ਤੋਂ ਪਹਿਲਾਂ ਮੁਹਾਲੀ ਅਦਾਲਤ ਨੇ ਸਾਬਕਾ ਡੀਜੀਪੀ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਜਾਣਕਾਰੀ ਅਨੁਸਾਰ ਮੁਹਾਲੀ ਪੁਲਿਸ ਨੇ ਸੈਣੀ ਦੀ ਗ੍ਰਿਫ਼ਤਾਰੀ ਲਈ ਸੱਤ ਟੀਮਾਂ ਬਣਾਈਆਂ ਹਨ।