Breaking News
Home / ਪੰਜਾਬ / ਵਿਧਾਇਕ ਕਾਕਾ ਰਣਦੀਪ ਤੇ ਪਰਮਿੰਦਰ ਢੀਂਡਸਾ ਵੀ ਕਰੋਨਾ ਦੀ ਲਪੇਟ ‘ਚ

ਵਿਧਾਇਕ ਕਾਕਾ ਰਣਦੀਪ ਤੇ ਪਰਮਿੰਦਰ ਢੀਂਡਸਾ ਵੀ ਕਰੋਨਾ ਦੀ ਲਪੇਟ ‘ਚ

ਪੰਜਾਬ ‘ਚ ਕਰੋਨਾ ਮਾਮਲਿਆਂ ਦੀ ਗਿਣਤੀ 56 ਹਜ਼ਾਰ ਤੋਂ ਟੱਪੀ
ਆਮ ਆਦਮੀ ਪਾਰਟੀ ਵਲੋਂ ਕਰੋਨਾ ਵਿਰੁੱਧ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈੇ। ਇਸ ਦੇ ਚੱਲਦਿਆਂ ਨਾਭਾ ਤੋਂ ਕਾਂਗਰਸੀ ਵਿਧਾਇਕ ਕਾਕਾ ਰਣਦੀਪ ਸਿੰਘ ਅਤੇ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਵੀ ਕਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ। ਪੰਜਾਬ ਵਿਚ ਹੁਣ ਤੱਕ 35 ਵਿਧਾਇਕ ਕਰੋਨਾ ਵਾਇਰਸ ਨਾਲ ਪ੍ਰਭਾਵਿਤ ਹੋ ਚੁੱਕੇ ਹਨ। ਧਿਆਨ ਰਹੇ ਕਿ ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਕਰੋਨਾ ਰਿਪੋਰਟ ਅੱਜ 16 ਦਿਨਾਂ ਬਾਅਦ ਨੈਗੇਟਿਵ ਆ ਗਈ ਹੈ। ਇਸ ਦੇ ਚੱਲਦਿਆਂ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 56 ਹਜ਼ਾਰ ਤੋਂ ਟੱਪ ਗਈ ਹੈ ਅਤੇ 39 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਵਿਟ ਮਰੀਜ਼ਾਂ ਦੀ ਗਿਣਤੀ 15 ਹਜ਼ਾਰ ਤੋਂ ਜ਼ਿਆਦਾ ਹੈ ਅਤੇ 1560 ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦੀ ਕਰੋਨਾ ਰਿਪੋਰਟ ਵੀ ਪਾਜ਼ੇਟਿਵ ਆ ਗਈ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਵਲੋਂ ਅੱਜ ਕਰੋਨਾ ਵਿਰੁੱਧ ਸੂਬਾ ਪੱਧਰੀ ਮੁਹਿੰਮ ਓ. ਐਕਸ. ਆਈ. ‘ਮਿੱਤਰ’ ਦੀ ਸ਼ੁਰੂਆਤ ਜਲੰਧਰ ਤੋਂ ਕੀਤੀ ਗਈ। ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਪਾਰਟੀ ਦੇ ਹੋਰ ਆਗੂ ਮੌਜੂਦ ਸਨ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …