ਹਰੇਕ ਯਾਤਰੀ ਨੂੰ ਦਿਖਾਉਣੀ ਹੋਵੇਗੀ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ
ਅੰਮ੍ਰਿਤਸਰ/ਬਿਊਰੋ ਨਿਊਜ਼
ਕਰੋਨਾ ਮਹਾਮਾਰੀ ਕਾਰਨ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਸ ਵਾਰ ਤਿੰਨ ਮਹੀਨੇ ਪੱਛੜ ਕੇ 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ ਜੋ ਇਕ ਮਹੀਨਾ ਚੱਲੇਗੀ। ਲਗਪਗ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਾਪਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਚਾਰ ਸਤੰਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਵੇਗਾ। ਹੇਮਕੁੰਟ ਸਾਹਿਬ ਟਰਸੱਟ ਵਲੋਂ ਯਾਤਰਾ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਜਿਸ ਤਹਿਤ ਹਰਿਦੁਆਰ ਤੋਂ ਹੇਮਕੁੰਟ ਸਾਹਿਬ ਤੱਕ ਸੱਤ ਗੁਰਦੁਆਰਾ ਸਾਹਿਬਾਨਾਂ ਵਿਚ ਲੋੜੀਂਦਾ ਅਮਲਾ ਤਾਇਨਾਤ ਕੀਤਾ ਗਿਆ ਹੈ। ਇਥੇ ਸੰਗਤ ਦੀ ਰਿਹਾਇਸ਼ ਅਤੇ ਮੈਡੀਕਲ ਸਹੂਲਤਾਂ ਦੇ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਜਾਣ ਵਾਲੇ ਹਰੇਕ ਸ਼ਰਧਾਲੂ ਕੋਲ ਕਰੋਨਾ ਟੈਸਟ ਆਰ.ਟੀ.-ਟੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਜ਼ਰੂਰੀ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …