15.3 C
Toronto
Monday, August 24, 2026
spot_img
Homeਪੰਜਾਬਸੁਖਬੀਰ ਬਾਦਲ ਨੇ ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਜਾਂਚ ਮੰਗੀ

ਸੁਖਬੀਰ ਬਾਦਲ ਨੇ ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਜਾਂਚ ਮੰਗੀ

ਸੁਖਬੀਰ ਬਾਦਲ ਨੇ ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਜਾਂਚ ਮੰਗੀ
Image Courtesy :jagbani(punjabkesar)

ਕਿਹਾ – ਕੈਪਟਨ ਅਮਰਿੰਦਰ ਨੇ ਆਪਣੇ ਮੰਤਰੀ ਨੂੰ ਬਚਾਉਣ ਲਈ ਐਸ.ਆਈ.ਟੀ. ਬਣਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸਕਾਲਰਸ਼ਿਪ ਘੁਟਾਲੇ ਸਬੰਧੀ ਸੁਖਬੀਰ ਸਿੰਘ ਬਾਦਲ ਨੇ ਵੀ ਕੈਪਟਨ ਅਮਰਿੰਦਰ ਸਰਕਾਰ ‘ਤੇ ਇਲਜ਼ਾਮ ਲਗਾਏ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਘੁਟਾਲੇ ਦੀ ਜਾਂਚ ਸੀਬੀਆਈ ਜਾਂ ਫਿਰ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ। ਊਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਨੇ ਐਸ.ਸੀ. ਵਿਦਿਆਰਥੀਆਂ ਲਈ ਸਕਾਲਰਸ਼ਿਪ ਲਾਗੂ ਕੀਤਾ ਸੀ । ਪਰ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਹਨ ਇਨ੍ਹਾਂ ਨੇ ਸਕਾਲਰਸ਼ਿਪ ਹੀ ਬੰਦ ਕਰ ਦਿੱਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸਕਾਲਰਸ਼ਿਪ ਘੁਟਾਲੇ ਦੇ ਇਲਜ਼ਾਮ ਅਕਾਲੀ ਦਲ ਨੇ ਨਹੀਂ ਲਗਾਏ। ਸਰਕਾਰ ਦੇ ਹੀ ਐਡੀਸ਼ਨਲ ਚੀਫ ਸੈਕਟਰੀ ਨੇ ਹੇਰਾਫੇਰੀ ਸਾਹਮਣੇ ਲਿਆਂਦੀ ਹੈ। ਸੁਖਬੀਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਆਪਣੇ ਮੰਤਰੀ ਸਾਧੂ ਸਿੰਘ ਨੂੰ ਬਚਾਉਣ ਲਈ ਐਸ.ਆਈ.ਟੀ. ਦਾ ਗਠਨ ਕੀਤਾ ਹੈ।

RELATED ARTICLES
POPULAR POSTS