6.2 C
Toronto
Saturday, April 4, 2026
spot_img
Homeਪੰਜਾਬਸਕਾਲਰਸ਼ਿਪ ਘੁਟਾਲੇ 'ਚ ਘਿਰੀ ਕੈਪਟਨ ਸਰਕਾਰ

ਸਕਾਲਰਸ਼ਿਪ ਘੁਟਾਲੇ ‘ਚ ਘਿਰੀ ਕੈਪਟਨ ਸਰਕਾਰ

Image Courtesy :jagbani(punjabkesar)

ਯੂਥ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਸਾਧੂ ਸਿੰਘ ਧਰਮਸੋਤ ਖਿਲਾਫ ਜ਼ੋਰਦਾਰ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਕਸੂਤੀ ਘਿਰ ਗਈ ਹੈ। ਇਸ ਘੁਟਾਲੇ ਵਿਚ ਘਿਰੇ ਸਬੰਧਿਤ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਵਿਰੋਧੀ ਪਾਰਟੀਆਂ ਨੇ ਸੰਘਰਸ਼ ਵਿੱਢਿਆ ਹੈ ਅਤੇ ਧਰਮਸੋਤ ਦੇ ਅਸਤੀਫੇ ਦੀ ਮੰਗ ਹੋਣ ਲੱਗੀ ਹੈ। ਇਸੇ ਤਹਿਤ ਅੱਜ ਪੰਜਾਬ ਵਿਚ ਕਈ ਥਾਈਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ ਦੀ ਅਗਵਾਈ ਵਿਚ ਸਾਧੂ ਸਿੰਘ ਧਰਮਸੋਤ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਬੰਟੀ ਰੁਮਾਣਾ ਨੇ ਕਿਹਾ ਕਿ ਸਕਾਲਰਸ਼ਿਪ ਘੁਟਾਲੇ ਦੀ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। ਇਸੇ ਦੌਰਾਨ ਨਾਭਾ ਵਿਖੇ ਆਮ ਆਦਮੀ ਪਾਰਟੀ ਦੀ ਆਗੂ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ਵਿਚ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਮਾਣੂੰਕੇ ਨੇ ਕਿਹਾ ਕਿ ਜਦੋਂ ਤੱਕ ਧਰਮਸੋਤ ਉੱਪਰ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਸ਼ਹਿਰ ਨਾਭਾ ਵਿਚ ਲਗਾਤਾਰ ਧਰਨਾ ਜਾਰੀ ਰਹੇਗਾ। ਧਿਆਨ ਰਹੇ ਕਿ ਲੰਘੇ ਕੱਲ੍ਹ ਵੀ ਆਮ ਆਦਮੀ ਪਾਰਟੀ ਵਲੋਂ ਧਰਮਸੋਤ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਗਏ ਸਨ।

RELATED ARTICLES
POPULAR POSTS