2.5 C
Toronto
Saturday, March 21, 2026
spot_img
Homeਭਾਰਤਭਾਰਤ 'ਚ ਜੇ.ਈ.ਈ. ਦੀ ਪ੍ਰੀਖਿਆ ਸ਼ੁਰੂ

ਭਾਰਤ ‘ਚ ਜੇ.ਈ.ਈ. ਦੀ ਪ੍ਰੀਖਿਆ ਸ਼ੁਰੂ

ਦੇਸ਼ ਦੇ ਭਵਿੱਖ ਨੂੰ ਖ਼ਤਰੇ ਵਿਚ ਪਾ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ
ਨਵੀਂ ਦਿੱਲੀ : ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਸਰੀਰਕ ਦੂਰੀ ਅਤੇ ਸਾਵਧਾਨੀਆਂ ਰੱਖਦੇ ਹੋਏ ਇੰਜਨੀਅਰਿੰਗ ਕਾਲਜਾਂ ਵਿਚ ਦਾਖਲੇ ਲਈ 1 ਸਤੰਬਰ ਤੋਂ ਪੂਰੇ ਭਾਰਤ ਵਿਚ ਜੇ.ਈ.ਈ. ਪ੍ਰੀਖਿਆ ਸ਼ੁਰੂ ਹੋ ਗਈ ਹੈ। ਦੇਸ਼ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿਚ ਵੱਖ-ਵੱਖ ਪ੍ਰਵੇਸ਼ ਅਤੇ ਐਗਜ਼ਿਟ ਗੇਟਾਂ ‘ਤੇ ਸੈਨੀਟਾਈਜ਼ਰ ਦੀ ਵਿਵਸਥਾ ਅਤੇ ਉਮੀਦਵਾਰਾਂ ਨੂੰ ਲਾਈਨਾਂ ਵਿਚ ਖੜ੍ਹੇ ਕਰਕੇ ਮਾਸਕ ਵੰਡੇ ਗਏ। ਕੋਵਿਡ-19 ਦੇ ਕਾਰਨ ਜੇਈਈ ਪ੍ਰੀਖਿਆ ਇਸ ਤੋਂ ਪਹਿਲਾਂ ਦੋ ਵਾਰ ਟਾਲੀ ਗਈ ਤੇ ਹੁਣ ਇਹ ਪ੍ਰੀਖਿਆ 1 ਤੋਂ 6 ਸਤੰਬਰ ਤੱਕ ਕਰਵਾਈ ਜਾ ਰਹੀ ਹੈ। ਧਿਆਨ ਰਹੇ ਕਿ ਕਰੋਨਾ ਵਾਇਰਸ ਦੇ ਡਰ ਕਾਰਨ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿਚ ਕਮੀ ਦਰਜ ਕੀਤੀ ਗਈ।
ਇਸੇ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਆਪਣੇ ਅੜੀਅਲ ਵਤੀਰੇ ਕਾਰਨ ਜੇਈਈ ਤੇ ‘ਨੀਟ’ ਪ੍ਰੀਖਿਆਵਾਂ ਦੇਣ ਦੇ ਚਾਹਵਾਨ ਵਿਦਿਆਰਥੀਆਂ ਵੱਲੋਂ ਇਨ੍ਹਾਂ ਨੂੰ ਅੱਗੇ ਪਾਉਣ ਦੀ ਵਾਜਿਬ ਮੰਗ ਨੂੰ ਅਣਗੌਲਿਆ ਕਰ ਦਿੱਤਾ ਹੈ ਅਤੇ ਇਹ ਭਾਰਤ ਦੇ ਭਵਿੱਖ ਨੂੰ ਖ਼ਤਰੇ ਵਿਚ ਪਾ ਰਹੀ ਹੈ। ਕਾਂਗਰਸ ਤੇ ਰਾਹੁਲ ਗਾਂਧੀ ਵੱਲੋਂ ਕੋਵਿਡ- 19 ਦੇ ਕੇਸਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਵਿਦਿਆਰਥੀਆਂ ਦੇ ਇੱਕ ਵਰਗ ਵੱਲੋਂ ਇਹ ਪ੍ਰੀਖਿਆਵਾਂ ਅੱਗੇ ਪਾਉਣ ਸਬੰਧੀ ਮੰਗ ਦਾ ਸਮਰਥਨ ਕੀਤਾ ਜਾ ਰਿਹਾ ਸੀ। ਰਾਹੁਲ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਭਾਰਤ ਦੇ ਭਵਿੱਖ ਨੂੰ ਖ਼ਤਰੇ ਵਿਚ ਪਾ ਰਹੀ ਹੈ। ਉਨ੍ਹਾਂ ਜੇਈਈ-ਨੀਟ ਚਾਹਵਾਨ ਵਿਦਿਆਰਥੀਆਂ ਅਤੇ ਐੱਸਐੱਸਸੀ ਤੇ ਹੋਰ ਪ੍ਰੀਖਿਆਵਾਂ ਦੇ ਚੁੱਕੇ ਉਮੀਦਵਾਰਾਂ ਦੀਆਂ ਵਾਜਿਬ ਮੰਗਾਂ ਨੂੰ ਅਣਗੌਲਿਆ ਕਰ ਦਿੱਤਾ ਹੈ।

RELATED ARTICLES
POPULAR POSTS