ਓਟਵਾ/ਬਿਊਰੋ ਨਿਊਜ਼
ਕੈਨੇਡਾ ਦਾ ਸਿਹਤ ਮੰਤਰਾਲਾ ਹੁਣ ਕਰੋਨਾ ਵਾਇਰਸ ਨੂੰ ਸਕਰੀਨ ਕਰਨ ਲਈ ਟੈਸਟ ਘਰਾਂ ਵਿਚ ਕਰਨ ਦੀ ਆਗਿਆ ਦੇਣ ਬਾਰੇ ਸੋਚ ਰਿਹਾ ਹੈ। ਇਹ ਜਾਣਕਾਰੀ ਸਿਹਤ ਮੰਤਰਾਲੇ ਵਲੋਂ ਦਿੱਤੀ ਗਈ ਹੈ। ਜੇ ਇਸ ਫੈਸਲੇ ਦੀ ਇਜ਼ਾਜਤ ਮਿਲ ਜਾਂਦੀ ਹੈ ਤਾਂ ਇਹ ਉਨ੍ਹਾਂ ਪਬਲਿਕ ਹੈਲਥ ਮਾਹਿਰਾਂ ਤੇ ਡਾਕਟਰਾਂ ਦੀ ਵੱਡੀ ਜਿੱਤ ਹੋਵੇਗੀ ਜਿਹੜੇ ਇਸ ਗੱਲ ਦੀ ਪੈਰਵੀ ਕਰ ਰਹੇ ਹਨ ਕਿ ਅਕਸਰ ਤੇ ਸਸਤੀ ਟੈਸਟਿੰਗ ਨਾਲ ਮਹਾਂਮਾਰੀ ਨੂੰ ਮਾਤ ਦਿੱਤੀ ਜਾ ਸਕਦੀ ਹੈ। ਸਿਹਤ ਮੰਤਰਾਲਾ ਪਹਿਲਾਂ ਇਹ ਆਖ ਚੁੱਕਿਆ ਹੈ ਕਿ ਉਹ ਇਸ ਗੱਲ ਨੂੰ ਲੈ ਕੇ ਚਿੰਤਤ ਹੈ ਕਿ ਲੋਕ ਘਰਾਂ ਵਿੱਚ ਕੀਤੇ ਜਾਣ ਵਾਲੇ ਟੈਸਟ ਦੀ ਦੁਰਵਰਤੋਂ ਕਰ ਸਕਦੇ ਹਨ ਜਾਂ ਫਿਰ ਅਜਿਹੇ ਟੈਸਟ ਦੇ ਨਤੀਜਿਆਂ ਨੂੰ ਗਲਤ ਢੰਗ ਨਾਲ ਸਮਝ ਸਕਦੇ ਹਨ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …