ਵਾਸ਼ਿੰਗਟਨ : ਡੈਮੋਕਰੈਟਿਕ ਪਾਰਟੀ ਦੀ ਉਪ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਨੇ ਅਹਿਦ ਲਿਆ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਰਾਸ਼ਟਰਪਤੀ ਚੋਣਾਂ ਜਿੱਤਦੀ ਹੈ ਤਾਂ ਉਹ ਪੈਰਿਸ ਵਾਤਾਵਰਨ ਸਮਝੌਤੇ ਵਿਚ ਮੁੜ ਸ਼ਾਮਲ ਹੋਣਗੇ ਅਤੇ ਇਰਾਨ ਨਾਲ ਹੋਈ ਪਰਮਾਣੂ ਸੰਧੀ ਨੂੰ ਮੁੜ ਬਹਾਲ ਕਰਨਗੇ। ਫੰਡ ਉਗਰਾਹੁਣ ਲਈ ਆਨਲਾਈਨ ਕੀਤੇ ਗਏ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਉਹ ਅਮਰੀਕਾ ਦੇ ਏਸ਼ਿਆਈ ਅਤੇ ਯੂਰੋਪੀਅਨ ਭਾਈਵਾਲਾਂ ਦਾ ਭਰੋਸਾ ਤੇ ਹਮਾਇਤ ਮੁੜ ਜਿੱਤਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਡੋਨਲਡ ਟਰੰਪ ਵੱਲੋਂ ਕੀਤੇ ਗਏ ਭਾਰੀ ਨੁਕਸਾਨ ਦੀ ਮੁਰੰਮਤ ਕਰਨ ਦਾ ਵੱਡਾ ਕੰਮ ਹੋਵੇਗਾ।
Check Also
ਡੋਨਾਲਡ ਟਰੰਪ ਦੀਆਂ ਰੈਲੀਆਂ ਤੋਂ ਲੋਕ ਕੰਨੀ ਕਤਰਾਉਣ ਲੱਗੇ : ਹੈਰਿਸ
ਕਮਲਾ ਹੈਰਿਸ ਨੇ ਟਰੰਪ ਦੀ ਜੰਮ ਕੇ ਕੀਤੀ ਆਲੋਚਨਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਰਾਸ਼ਟਰਪਤੀ …