-10.7 C
Toronto
Tuesday, February 24, 2026
spot_img
Homeਦੁਨੀਆਹੈਰਿਸ ਅਮਰੀਕਾ ਦੀ ਰਾਸ਼ਟਰਪਤੀ ਬਣਨ ਦੇ ਕਾਬਿਲ ਨਹੀਂ : ਟਰੰਪ

ਹੈਰਿਸ ਅਮਰੀਕਾ ਦੀ ਰਾਸ਼ਟਰਪਤੀ ਬਣਨ ਦੇ ਕਾਬਿਲ ਨਹੀਂ : ਟਰੰਪ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤੀ ਮੂਲ ਦੀ ਸੈਨੇਟਰ ਕਮਲਾ ਹੈਰਿਸ ‘ਤੇ ਹਮਲੇ ਤੇਜ਼ ਕਰਦਿਆਂ ਕਿਹਾ ਹੈ ਕਿ ਉਹ ਮੁਲਕ ਦੀ ਰਾਸ਼ਟਰਪਤੀ ਬਣਨ ਦੇ ਲਾਇਕ ਨਹੀਂ ਹੈ। ਨਿਊ ਹੈਂਪਸ਼ਾਇਰ ਵਿਚ ਰਿਪਬਲਿਕਨਾਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ ਕਿ ਉਹ ਕਿਸੇ ਮਹਿਲਾ ਉਮੀਦਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਹਮਾਇਤ ਦੇਣ ਨੂੰ ਤਿਆਰ ਹਨ ਅਤੇ ਸੁਝਾਅ ਦਿੱਤਾ ਕਿ ਅਹੁਦੇ ਲਈ ਉਨ੍ਹਾਂ ਦੀ ਧੀ ਇਵਾਂਕਾ ਟਰੰਪ ਬਿਹਤਰ ਉਮੀਦਵਾਰ ਸਾਬਿਤ ਹੋਵੇਗੀ। ਹੈਰਿਸ (55) ਪਿਛਲੇ ਸਾਲ ਤੱਕ ਰਾਸ਼ਟਰਪਤੀ ਚੋਣ ਲੜਨ ਦੇ ਦਾਅਵੇਦਾਰਾਂ ਵਿਚੋਂ ਇਕ ਸੀ ਪਰ ਉਹ ਹਮਾਇਤ ਨਾ ਮਿਲਣ ਕਾਰਨ ਦੌੜ ‘ਚੋਂ ਬਾਹਰ ਹੋ ਗਈ ਸੀ। ਹੁਣ ਰਾਸ਼ਟਰਪਤੀ ਅਹੁਦੇ ਦੇ ਡੈਮੋਕਰੈਟਿਕ ਪਾਰਟੀ ਦੇ ਉਮੀਦਵਾਰ ਜੋਅ ਬਿਡੇਨ ਵੱਲੋਂ ਕਮਲਾ ਨੂੰ ਉਪ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਚੁਣਨ ਕਾਰਨ ਉਹ ਮੁੜ ਸੁਰਖੀਆਂ ਵਿਚ ਆ ਗਈ ਹੈ। ਬਿਡੇਨ ‘ਤੇ ਹਮਲਾ ਕਰਦਿਆਂ ਟਰੰਪ ਨੇ ਕਿਹਾ ਕਿ ਉਹ ਧੁਰ ਸਮਾਜਵਾਦੀਆਂ ਅਤੇ ਵਿਦੇਸ਼ੀ ਤਾਕਤਾਂ ਨਾਲ ਮਿਲ ਕੇ ਅਮਰੀਕਾ ਨੂੰ ਤਬਾਹ ਕਰਨ ਦੇ ਰਾਹ ਪੈ ਗਿਆ ਹੈ।

RELATED ARTICLES
POPULAR POSTS