ਬਰੈਂਪਟਨ : ਸਿੱਖ ਸਪ੍ਰਿਚੂਅਲ ਸੈਂਟਰ ਰੈਕਸਡੇਲ ਵਿਖੇ ਗੁਰੂ ਨਾਨਕ ਅਕੈਡਮੀ ਵਿਚ ਗੁਰਮਤਿ ਕੈਂਪ 4 ਜੁਲਾਈ ਤੋਂ 15 ਜੁਲਾਈ ਤੱਕ ਹੋਇਆ। ਇਸ ਕੈਂਪ ਵਿਚ 165 ਬੱਚਿਆਂ ਨੇ ਭਾਗ ਲਿਆ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਅਤੇ ਸਮੂਹ ਸਟਾਫ ਨੇ ਬੱਚਿਆਂ ਨੂੰ ਗੁਰਮਤਿ ਸਿਧਾਂਤਾਂ ਅਤੇ ਆਮ ਜ਼ਿੰਦਗੀ ਦੇ ਅਸੂਲਾਂ ਤੋਂ ਜਾਣੂ ਕਰਵਾਇਆ। ਇਸ ਕੈਂਪ ਦੌਰਾਨ ਵੱਖ-ਵੱਖ ਵਿਸ਼ਿਆਂ ‘ਤੇ ਵਿਦਵਾਨਾਂ ਨੇ ਭਾਸ਼ਣ ਦਿੱਤੇ। ਇਹ ਕੈਂਪ ਹਰ ਪੱਖੋਂ ਸਫਲ ਰਿਹਾ। ਸਮਾਪਤੀ ਉਪਰੰਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਬੱਚਿਆਂ ਨੂੰ ਇਨਾਮ ਦਿੱਤੇ ਗਏ। ਨਗਰ ਕੀਰਤਨਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ। ਇਸ ਸਮੇਂ ਕਮੇਟੀ ਮੈਂਬਰ ਅਤੇ ਪ੍ਰਧਾਨ ਸ. ਗੁਰਮੇਲ ਸਿੰਘ ਜੀ ਵੀ ਸ਼ਾਮਲ ਸਨ।
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …