Breaking News
Home / ਪੰਜਾਬ / ਜਲੰਧਰ ‘ਚ 15 ਸਾਲਾ ਲੜਕੀ ਨੇ ਲੁਟੇਰਿਆਂ ਨਾਲ ਕੀਤਾ ਮੁਕਾਬਲਾ

ਜਲੰਧਰ ‘ਚ 15 ਸਾਲਾ ਲੜਕੀ ਨੇ ਲੁਟੇਰਿਆਂ ਨਾਲ ਕੀਤਾ ਮੁਕਾਬਲਾ

ਲੜਕੀ ਨੂੰ ਮਿਲੇਗਾ 51 ਹਜ਼ਾਰ ਰੁਪਏ ਦਾ ਇਨਾਮ
ਜਲੰਧਰ : ਮੋਬਾਈਲ ਖੋਹਣ ਵਾਲੇ ਲੁਟੇਰਿਆਂ ਦਾ ਡਟ ਕੇ ਮੁਕਾਬਲਾ ਕਰਨ ਵਾਲੀ 15 ਸਾਲਾ ਕੁਸੁਮ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ 51,000 ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਲੜਕੀ ਵੱਲੋਂ ਦਿਖਾਈ ਗਈ ਬਹਾਦਰੀ ਦੀ ਚਰਚਾ ਜਲੰਧਰ ਵਿੱਚ ਹੀ ਨਹੀਂ ਸਗੋਂ ਪੰਜਾਬ ਭਰ ਵਿੱਚ ਹੋ ਰਹੀ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ 15 ਸਾਲਾ ਕੁਸੁਮ ਨੂੰ ਇਕ ਮੁਲਜ਼ਮ ਨੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ ਪਰ ਇਸ ਦੇ ਬਾਵਜੂਦ ਉਸ ਨੇ ਹੌਸਲੇ ਅਤੇ ਬਹਾਦਰੀ ਨਾਲ ਮੋਬਾਈਲ ਖੋਹਣ ਵਾਲਿਆਂ ਦੀ ਕੋਸ਼ਿਸ਼ ਨੂੰ ਅਸਫ਼ਲ ਕਰ ਦਿੱਤਾ। ਉਸ ਨੂੰ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੂਜੀਆਂ ਲੜਕੀਆਂ ਨੂੰ ਪ੍ਰੇਰਿਤ ਕਰਨ ਲਈ ਕੁਸੁਮ ਦੇ ਨਾਂ ਨੂੰ ਬੇਟੀ ਬਚਾਓ, ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਵਰਤਿਆ ਜਾਵੇਗਾ ਅਤੇ ‘ਦਾਦੀ ਦੀ ਲਾਡਲੀ’ ਆਨਲਾਈਨ ਮੁਕਾਬਲਾ ਵੀ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਤਿੰਨ ਲੜਕੀਆਂ ਨੂੰ 10,000 ਰੁਪਏ, 5,000 ਰੁਪਏ ਅਤੇ 2,000 ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਬਹਾਦੁਰ ਕੁਸੁਮ ਦੇ ਨਾਂ ਵਾਲੇ ਸੁਭੰਕਰ (ਮਸਕਟ) ਦੀ ਵਰਤੋਂ ਕਰਨ ਲਈ ਜਲਦ ਐਲਾਨ ਕਰ ਦਿੱਤਾ ਜਾਵੇਗਾ ਕਿਉਂਕਿ ਵਿਭਾਗ ਦੀ ਟੀਮ ਉਸ ਦੇ ਪਰਿਵਾਰ ਨਾਲ ਗੱਲਬਾਤ ਕਰ ਰਹੀ ਹੈ। ਉਧਰ ਭਾਜਪਾ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਤੇ ਹੋਰ ਆਗੂਆਂ ਨੇ ਹਸਪਤਾਲ ਜਾ ਕੇ ਪੀੜਤ ਲੜਕੀ ਦਾ ਹਾਲ-ਚਾਲ ਪੁੱਛਿਆ।

Check Also

ਪੰਜਾਬ ’ਚ ਕਾਂਗਰਸ ਪਾਰਟੀ ਦਾ 5 ਲੋਕ ਸਭਾ ਸੀਟਾਂ ’ਤੇ ਫਸਿਆ ਪੇਚ

ਕੇਂਦਰੀ ਕਮੇਟੀ ਨੇ ਦੋ-ਦੋ ਦਾਅਵੇਦਾਰਾਂ ਦੇ ਮੰਗੇ ਨਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਕਾਂਗਰਸ ਪਾਰਟੀ …