ਹੋਟਲ ਤੇ ਬਾਰ ਖੋਲ੍ਹਣ ਦੀ ਇਜਾਜ਼ਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਵਿਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਇਕ ਮਹੀਨੇ ਲਈ ਵੀਕੈਂਡ ਕਰਫਿਊ ਨੂੰ ਹੋਰ ਵਧਾ ਦਿੱਤਾ ਹੈ। ਕਰਫਿਊ ਨੂੰ ਇਕ ਮਹੀਨੇ ਲਈ ਹੋਰ ਵਧਾਉਣ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਛੋਟ ਦੇਣ ਦੇ ਬਾਰੇ ਪੱਤਰ ਲਿਖਿਆ ਹੈ। ਜਾਰੀ ਨਿਰਦੇਸ਼ਾਂ ਵਿਚ ਹੋਟਲ ਤੇ ਬਾਰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਹੋਟਲ ਤੇ ਬਾਰ ਸ਼ਾਮ ਨੂੰ ਸਾਢੇ ਛੇ ਵਜੇ ਤੱਕ ਖੋਲ੍ਹੇ ਜਾ ਸਕਣਗੇ। ਸ਼ੁੱਕਰਵਾਰ ਸ਼ਾਮ ਨੂੰ ਕਰਫਿਊ ਲੱਗ ਜਾਵੇਗਾ ਜਿਹੜਾ ਸੋਮਵਾਰ ਸਵੇਰੇ ਪੰਜ ਵਜੇ ਤੱਕ ਜਾਰੀ ਰਹੇਗਾ।
ਇਹ ਪਾਬੰਦੀਆਂ ਸਿਰਫ਼ ਸ਼ਹਿਰੀ ਇਲਾਕਿਆਂ ਵਿਚ ਹੋਣਗੀਆਂ। ਹਾਲਾਂਕਿ ਜ਼ਰੂਰੀ ਵਸਤਾਂ ਨੂੰ ਲਿਆਉਣ ਲਿਜਾਣ ਦੀ ਛੋਟ ਪਹਿਲਾਂ ਵਾਂਗ ਜਾਰੀ ਰਹੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਿਹਾ ਸੀ ਕਿ ਹੁਣ ਕੋਈ ਵੀ ਸੂਬਾ ਸਰਕਾਰ ਆਪਣੇ ਤੌਰ ‘ਤੇ ਲਾਕਡਾਊਨ ਨਹੀਂ ਵਧਾ ਸਕੇਗੀ। ਜੇਕਰ ਇਸ ਤਰ੍ਹਾਂ ਕੀਤਾ ਜਾਣਾ ਜ਼ਰੂਰੀ ਹੋਵੇਗਾ ਤਾਂ ਇਸਦੇ ਲਈ ਕੇਂਦਰ ਸਰਕਾਰ ਦੀ ਇਜਾਜ਼ਤ ਲਈ ਜਾਵੇਗੀ। ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ ਵਿਚ ਕਰੋਨਾ ਸਿਖ਼ਰ ਵੱਲ ਜਾ ਰਿਹਾ ਹੈ ਤੇ ਹਰ ਰੋਜ਼ 1500 ਤੋਂ ਜ਼ਿਆਦਾ ਕੇਸ ਆ ਰਹੇ ਹਨ ਤੇ ਤਿੰਨ ਦਰਜਨ ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ ਹੋ ਰਹੀ ਹੈ, ਇਸ ਲਈ ਇਸਨੂੰ ਕਾਬੂ ਕਰਨ ਲਈ ਇਕ ਮਹੀਨਾ ਹੋਰ ਵੀਕੈਂਡ ਕਰਫਿਊ ਲਗਾਉਣ ਦੀ ਇਜਾਜ਼ਤ ਦਿੱਤੀ ਜਾਵੇ।
ਵਿਦੇਸ਼ਾਂ ਤੋਂ ਪਰਤਣ ਵਾਲਿਆਂ ਨੂੰ ਆਪਣੇ ਖ਼ਰਚੇ ‘ਤੇ ਘਰੇਲੂ ਇਕਾਂਤਵਾਸ ਦੀ ਸਹੂਲਤ ਮਿਲੇਗੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਦੇਸ਼ਾਂ ਤੋਂ ਪਰਤਣ ਵਾਲੇ ਯਾਤਰੀਆਂ ਨੂੰ ਆਪਣੇ ਖ਼ਰਚੇ ‘ਤੇ ਘਰੇਲੂ ਇਕਾਂਤਵਾਸ ਦੀ ਸਹੂਲਤ ਦੇ ਦਿੱਤੀ ਹੈ। ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਣ ਕੌਮਾਂਤਰੀ ਯਾਤਰੀਆਂ ਨੂੰ ਨਿਰਧਾਰਿਤ ਯਾਤਰਾ ਤੋਂ ਘੱਟੋ-ਘੱਟ 72 ਘੰਟੇ ਪਹਿਲਾਂ ਆਨਲਾਈਨ ਪੋਰਟਲ ‘ਤੇ ਸਵੈ- ਘੋਸ਼ਣਾ ਪੱਤਰ ਜਮ੍ਹਾਂ ਕਰਨਾ ਹੋਵੇਗਾ ਕਿ ਉਹ 14 ਦਿਨਾਂ ਦੇ ਲਾਜ਼ਮੀ ਇਕਾਂਤਵਾਸ- ਸੱਤ ਦਿਨਾਂ ਦਾ ਸੰਸਥਾਗਤ ਇਕਾਂਤਵਾਸ ਤੇ ਮਗਰੋਂ ਸਿਹਤ ਦੀ ਸਵੈ-ਨਿਗਰਾਨੀ
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …