Breaking News
Home / ਪੰਜਾਬ / ਕੇਂਦਰ ਸਰਕਾਰ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨਸ਼ੀਲ

ਕੇਂਦਰ ਸਰਕਾਰ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨਸ਼ੀਲ

ਭਾਰਤ ‘ਚ 275 ਨਸ਼ਾ ਗ੍ਰਸਤ ਜ਼ਿਲ੍ਹਿਆਂ ਵਿਚ 18 ਪੰਜਾਬ ਦੇ ਜ਼ਿਲ੍ਹੇ ਸ਼ਾਮਲ : ਹਰਦੀਪ ਪੁਰੀ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਭਾਰਤ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨਸ਼ੀਲ ਹੈ ਅਤੇ ਸਰਕਾਰ ਹਿਸ ਸਬੰਧੀ ਪੂਰਾ ਪਲਾਨ ਵੀ ਤਿਆਰ ਕਰ ਚੁੱਕੀ ਹੈ। ਭਾਰਤ ਵਿਚ 275 ਨਸ਼ਾ ਗ੍ਰਸਤ ਜ਼ਿਲ੍ਹਿਆਂ ਵਿਚ 18 ਜ਼ਿਲ੍ਹੇ ਪੰਜਾਬ ਦੇ ਸ਼ਾਮਲ ਹਨ। ਇਹ ਪ੍ਰਗਟਾਵਾ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਭਾਜਪਾ ਇਕਾਈ ਦੀ ਸੂਬਾ ਕਾਰਜਕਾਰਨੀ ਦੀ ਵਰਚੂਅਲ ਮੀਟਿੰਗ ‘ਚ ਸੰਬੋਧਨ ਕਰਦਿਆਂ ਕੀਤਾ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਰਚੁਅਲ ਬੈਠਕ ਵਿਚ ਕੈਪਟਨ ਸਿੰਘ ਨੂੰ ਨਸ਼ੇ ਦੇ ਮਾਮਲੇ ਵਿਚ ਘੇਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਮਾਫੀਆ ਦੇ ਦਬਾਅ ‘ਚ ਚੱਲ ਰਹੀ ਹੈ।ઠਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਮਾਰਟ ਸਿਟੀ ਪ੍ਰਾਜੈਕਟ ਬਾਰੇ ਕਿਹਾ ਕਿ ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਸਮਾਰਟ ਸਿਟੀ ਦੇ ਰੂਪ ਵਿਚ ਵਿਕਸਿਤ ਕੀਤੇ ਜਾਣ ਲਈ ਕੇਂਦਰ ਸਰਕਾਰ ਵੱਲੋਂ ਲੋੜੀਂਦੇ ਫੰਡ ਜਾਰੀ ਕਰ ਦਿੱਤੇ ਗਏ ਹਨ ਪਰ ਪੰਜਾਬ ਸਰਕਾਰ ਇਸ ਪ੍ਰਾਜੈਕਟ ਵਿਚ ਆਪਣੇ ਹਿੱਸੇ ਦਾ ਪੈਸਾ ਨਹੀਂ ਪਾ ਰਹੀ। ਇਸ ਕਾਰਨ ਇਹ ਪ੍ਰਾਜੈਕਟ ਲਟਕ ਰਹੇ ਹਨ। ਪੁਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੁਲਤਾਨਪੁਰ ਲੋਧੀ ਸਮਾਰਟ ਸਿਟੀ ਪ੍ਰਾਜੈਕਟ ਲਈ 271 ਕਰੋੜ ਰੁਪਏ ਦਾ ਖਰਚ ਦੱਸਿਆ ਸੀ ਪਰ ਸਰਕਾਰ ਨੇ ਆਪਣੇ ਹਿੱਸੇ ਦਾ ਫੰਡ ਰਿਲੀਜ਼ ਨਹੀਂ ਕੀਤਾ, ਜਿਸ ਤਹਿਤ ਇਹ ਪ੍ਰਾਜੈਕਟ ਅਜੇ ਵੀ ਲਟਕ ਰਿਹਾ ਹੈ। ਕੇਂਦਰੀ ਮੰਤਰੀ ਨੇ ਅੰਮ੍ਰਿਤਸਰ ਵਾਸੀਆਂ ਨਾਲ ਕੀਤੇ ਗਏ ਆਪਣੇ ਵਾਅਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਹਵਾਈ ਅੱਡਾ ਅੰਮ੍ਰਿਤਸਰ ਨੂੰ ਹੋਰ ਵਿਕਸਿਤ ਬਣਾਉਣ ਲਈ ਕਈ ਕਦਮ ਉਠਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੁਨੈਕਟੀਵਿਟੀ ਬਾਕੀ ਭਾਰਤ ਤੋਂ ਮਜ਼ਬੂਤ ਕੀਤੀ ਜਾ ਰਹੀ ਹੈ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …