
ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਆਡਿਟ ਕੰਪਨੀ ਵੀ ਦੋਸ਼ੀ
ਅੰਮ੍ਰਿਤਸਰ/ਬਿਊਰੋ ਨਿਊਜ਼ ; ਸ਼੍ਰੋਮਣੀ ਕਮੇਟੀ ਦਾ ਆਡਿਟ ਕਰਨ ਵਾਲੀ ਇੱਕ ਪ੍ਰਾਈਵੇਟ ਕੰਪਨੀ, ਜਿਸ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ, ਦੇ ਸ਼੍ਰੋਮਣੀ ਕਮੇਟੀ ਕੰਪਲੈਕਸ ਵਿਚਲੇ ਦਫ਼ਤਰ ਵੀ ਬੰਦ ਕਰ ਦਿੱਤੇ ਗਏ ਹਨ ਅਤੇ ਸਬੰਧਤ ਕਰਮਚਾਰੀ ਘਰਾਂ ਨੂੰ ਭੇਜ ਦਿੱਤੇ ਗਏ ਹਨ। 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਜਾਂਚ ਰਿਪੋਰਟ ਵਿਚ ਇਸ ਆਡਿਟ ਕੰਪਨੀ ਨੂੰ ਵੀ ਦੋਸ਼ੀ ਦੱਸਿਆ ਗਿਆ ਹੈ।ઠ
ਐੱਸਐੱਸ ਕੋਹਲੀ ਨਾਂ ਦੀ ਇਸ ਆਡਿਟ ਕੰਪਨੀ ਨੂੰ ਇੱਥੇ ਕੰਮਕਾਜ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਦਫਤਰ ਮੁਹੱਈਆ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਕੁਝ ਕਰਮਚਾਰੀ ਦੀਆਂ ਸੇਵਾਵਾਂ ਵੀ ਦਿੱਤੀਆਂ ਗਈਆਂ ਸਨ। ਦਫ਼ਤਰ ਵਿਚ ਪ੍ਰਾਈਵੇਟ ਕੰਪਨੀ ਦੇ ਆਪਣੇ ਕਰਮਚਾਰੀ ਅਤੇ ਸ਼੍ਰੋਮਣੀ ਕਮੇਟੀ ਵਲੋਂ ਮੁਹੱਈਆ ਕੀਤੇ ਕਰਮਚਾਰੀ ਸਿੱਖ ਸੰਸਥਾ ਦੇ ਵਿੱਤੀ ਲੇਖੇ ਜੋਖੇ ਦਾ ਕੰਮ ਕਰਦੇ ਸਨ। ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ਮਗਰੋਂ ਇਸ ਕੰਪਨੀ ਦੀਆਂ ਸੇਵਾਵਾਂ ਤੁਰੰਤ ਬੰਦ ਕਰਦਿਆਂ ਦਫ਼ਤਰ ਵੀ ਬੰਦ ਕਰ ਦਿੱਤਾ ਗਿਆ ਹੈ। ਕੰਪਨੀ ਨਾਲ ਸਬੰਧਤ ਕਰਮਚਾਰੀ ਵਾਪਸ ਚਲੇ ਗਏ ਹਨ ਜਦੋਂਕਿ ਸ਼੍ਰੋਮਣੀ ਕਮੇਟੀ ਵੱਲੋਂ ਮੁਹੱਈਆ ਕਰਵਾਏ ਗਏ ਕਰਮਚਾਰੀ ਵਾਪਸ ਆਪਣੇ ਦਫਤਰਾਂ ਵਿਚ ਚਲੇ ਗਏ ਹਨ।ઠ
ਇਸਦੀ ਪੁਸ਼ਟੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਮੀਤ ਸਕੱਤਰ ਕੁਲਵਿੰਦਰ ਸਿੰਘ ਨੇ ਕਰਦਿਆਂ ਆਖਿਆ ਕਿ ਅੰਤ੍ਰਿੰਗ ਕਮੇਟੀ ਦੇ ਫ਼ੈਸਲੇ ‘ਤੇ ਅਮਲ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਸਬੰਧਤ ਦਫ਼ਤਰ ਨੂੰ ਤਾਲਾ ਮਾਰਿਆ ਹੈ।ઠ ਦੱਸਣਯੋਗ ਹੈ ਕਿ ਜਾਂਚ ਕਮੇਟੀ ਦੀ ਰਿਪੋਰਟ ਵਿਚ ਇਸ ਆਡਿਟ ਕੰਪਨੀ ‘ਤੇ ਪਬਲੀਕੇਸ਼ਨ ਵਿਭਾਗ ਦਾ 2016 ਤੋਂ ਇੰਟਰਨਲ ਆਡਿਟ ਨਾ ਕਰਨ ਦਾ ਦੋਸ਼ ਲਾਇਆ ਗਿਆ ਹੈ।ઠਇਹ ਵੀ ਦਰਜ ਕੀਤਾ ਗਿਆ ਹੈ ਕਿ ਜੇਕਰ ਆਡਿਟ ਨਿਰੰਤਰ ਹੁੰਦਾ ਤਾਂ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ਵਿਚੋਂ ਘੱਟ ਹੋਏ ਪਾਵਨ ਸਰੂਪਾਂ ਦਾ ਸਮੇਂ ਸਿਰ ਪਤਾ ਲੱਗ ਸਕਦਾ ਸੀ। ਵੇਰਵਿਆਂ ਮੁਤਾਬਕ ਇਹ ਕੰਪਨੀ 2009 ਤੋਂ ਸਿੱਖ ਸੰਸਥਾ ਦਾ ਆਡਿਟ ਕਰ ਰਹੀ ਹੈ, ਜਿਸ ਨੂੰ ਹੁਣ ਤੱਕ ਕਈ ਕਰੋੜ ਰੁਪਏ ਮਿਹਨਤਾਨੇ ਵਜੋਂ ਦਿੱਤੇ ਜਾ ਚੁੱਕੇ ਹਨ।ઠ
ਕੰਪਨੀ ਤੋਂ 75 ਫ਼ੀਸਦ ਮਿਹਨਤਾਨਾ ਵਾਪਸ ਲਿਆ ਜਾਵੇ: ਜਥੇਦਾਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਇੰਟਰਵਿਊ ਵਿਚ ਉਨ੍ਹਾਂ ਆਖਿਆ ਕਿ ਇਸ ਆਡਿਟ ਕੰਪਨੀ ਵੱਲੋਂ ਨਿਰਧਾਰਤ ਕੰਮਾਂ ਵਿੱਚੋਂ ਸਿਰਫ 25 ਫ਼ੀਸਦ ਕੰਮ ਕੀਤਾ ਗਿਆ ਹੈ। ਜਿਸ ਕਾਰਨ ਉਸ ਕੋਲੋਂ ਮਿਹਨਤਾਨੇ ਦਾ 75 ਫ਼ੀਸਦ ਵਸੂਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਬਿਨਾਂ ਕੰਮ ਅਦਾਇਗੀ ਕਰਨ ਵਾਲੇ ਪ੍ਰਬੰਧਕਾਂ ‘ਤੇ ਵੀ ਪ੍ਰਸ਼ਨ ਚਿੰਨ੍ਹ ਲਾਇਆ ਹੈ।