ਚੰਡੀਗੜ੍ਹ : ਵਿਰੋਧੀ ਪਾਰਟੀਆਂ ਸਕਾਲਰਸ਼ਿਪ ਘੁਟਾਲੇ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦੋਸ਼ੀ ਦੱਸ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਘਪਲਾ ਕਰਨ ਦੇ ਦੋਸ਼ ਵਿਚ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਜੇਕਰ ਧਰਮਸੋਤ ਨੂੰ ਮੰਤਰੀ ਮੰਡਲ ਵਿਚੋਂ ਨਾ ਕੱਢਿਆ ਤਾਂ ਉਹ ਸੰਸਦ ਵਿਚ ਮੁੱਦਾ ਉਠਾਉਣਗੇ ਅਤੇ ਆਮ ਆਦਮੀ ਪਾਰਟੀ ਕਾਂਗਰਸ ਸਰਕਾਰ ਤੇ ਧਰਮਸੋਤ ਵਿਰੁੱਧ ਜਲੰਧਰ ਤੋਂ ਸੂਬਾ ਪੱਧਰੀ ਸੰਘਰਸ਼ ਦੀ ਸ਼ੁਰੂਆਤ ਕਰੇਗੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …