Breaking News
Home / ਭਾਰਤ / ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 40 ਲੱਖ ਵੱਲ ਨੂੰ ਵਧਿਆ

ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 40 ਲੱਖ ਵੱਲ ਨੂੰ ਵਧਿਆ

Image Courtesy :jagbani(punjabkesar)

ਬ੍ਰਾਜ਼ੀਲ ਨੂੰ ਪਛਾੜ ਕੇ ਭਾਰਤ ਕਿਸੇ ਵੀ ਪਲ ਬਣ ਸਕਦਾ ਹੈ ਦੁਨੀਆ ਦਾ ਦੂਜੇ ਨੰਬਰ ਦਾ ਕਰੋਨਾ ਪੀੜਤ ਮੁਲਕ
ਡਬਲਿਊ.ਐਚ.ਓ. ਨੇ ਕਿਹਾ – 2021 ਦੇ ਮੱਧ ਤੱਕ ਵੱਡੇ ਪੈਮਾਨੇ ‘ਤੇ ਕਰੋਨਾ ਵੈਕਸੀਨ ਦੀ ਕੋਈ ਉਮੀਦ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 40 ਲੱਖ ਵੱਲ ਨੂੰ ਵਧਦਿਆਂ 39 ਲੱਖ 41 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ ਅਤੇ 31 ਲੱਖ ਦੇ ਕਰੀਬ ਕਰੋਨਾ ਮਰੀਜ਼ ਤੰਦਰੁਸਤ ਵੀ ਹੋ ਚੁੱਕੇ ਹਨ। ਭਾਰਤ ਵਿਚ ਹੁਣ ਤੱਕ ਕਰੋਨਾ ਕਰਕੇ 69 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ 40 ਲੱਖ ਤੋਂ ਵੱਧ ਮਰੀਜ਼ਾਂ ਨਾਲ ਬ੍ਰਾਜ਼ੀਲ ਦੁਨੀਆ ਦਾ ਦੂਜੇ ਨੰਬਰ ਦਾ ਸਭ ਤੋਂ ਕਰੋਨਾ ਪ੍ਰਭਾਵਿਤ ਮੁਲਕ ਹੈ, ਜਦੋਂ ਕਿ ਕੁਝ ਹੀ ਘੰਟਿਆਂ ਵਿਚ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਬ੍ਰਾਜ਼ੀਲ ਨਾਲੋਂ ਵਧ ਸਕਦੀ ਹੈ ਅਤੇ ਅਮਰੀਕਾ ਤੋਂ ਬਾਅਦ ਭਾਰਤ ਦੁਨੀਆ ਦਾ ਸਭ ਤੋਂ ਵੱਧ ਕਰੋਨਾ ਪੀੜਤ ਮੁਲਕ ਬਣ ਜਾਵੇਗਾ। ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 2 ਕਰੋੜ 65 ਲੱਖ ਤੋਂ ਜ਼ਿਆਦਾ ਹੋ ਗਈ ਹੈ ਅਤੇ 1 ਕਰੋੜ 86 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਧਿਆਨ ਰਹੇ ਕਿ ਸੰਸਾਰ ਭਰ ਵਿਚ ਕਰੋਨਾ ਕਰਕੇ ਹੁਣ ਤੱਕ 8 ਲੱਖ 74 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਇਸਦੇ ਚੱਲਦਿਆਂ ਡਬਲਿਊ. ਐਚ.ਓ. ਨੇ ਕਿਹਾ ਕਿ ਕਰੋਨਾ ਦੇ ਖਿਲਾਫ 2021 ਦੇ ਮੱਧ ਤੱਕ ਵੱਡੇ ਪੈਮਾਨੇ ‘ਤੇ ਵੈਕਸੀਨ ਦੀ ਕੋਈ ਉਮੀਦ ਨਹੀਂ ਹੈ। ਵੈਕਸੀਨ ਦੇ ਕਲੀਨੀਕਲ ਟਰਾਇਲ ‘ਤੇ ਡਬਲਿਊ ਐਚ ਓ ਦੇ ਬੁਲਾਰੇ ਨੇ ਕਿਹਾ ਕਿ ਫੇਜ਼ 3 ਦੇ ਟਰਾਇਲ ਵਿਚ ਅਜੇ ਜ਼ਿਆਦਾ ਸਮਾਂ ਲੱਗਣਾ ਚਾਹੀਦਾ ਹੈ, ਕਿਉਂਕਿ ਸਾਨੂੰ ਇਹ ਦੇਖਣ ਦੀ ਜ਼ਰੂਰਤ ਹੈ ਕਿ ਵੈਕਸੀਨ ਭਵਿੱਖ ਵਿਚ ਕਿੰਨੀ ਸੇਫ ਹੈ।

Check Also

ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ …