Breaking News
Home / ਭਾਰਤ / ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਦਿੱਤਾ ਝਟਕਾ

ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਦਿੱਤਾ ਝਟਕਾ

Image Courtesy :m.dailyhunt

ਜ਼ਮਾਨਤ ਦੀ ਅਰਜ਼ੀ ਕੀਤੀ ਖਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ 84 ਦੇ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਅੰਤ੍ਰਿਮ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ। ਦੋਸ਼ੀ ਸੱਜਣ ਕੁਮਾਰ ਨੇ ਮਾੜੀ ਸਿਹਤ ਦਾ ਹਵਾਲਾ ਦੇ ਕੇ ਅਰਜ਼ੀ ਦਿੱਤੀ ਸੀ ਪਰ ਚੀਫ਼ ਜਸਟਿਸ ਐੱਸ.ਏ. ਬੋਬਡੇ ਦੀ ਅਗਵਾਈ ਵਾਲੇ ਬੈਂਚ ਨੇ ਇਸ ਨੂੰ ਰੱਦ ਕਰ ਦਿੱਤਾ। ਜ਼ਿਕਰਯੋਗ ਹੈ ਕਿ ਵਕੀਲ ਵਿਕਾਸ ਸਿੰਘ ਨੇ ਸੱਜਣ ਕੁਮਾਰ ਵੱਲੋਂ ਪੇਸ਼ ਹੁੰਦਿਆਂ ਸਿਹਤ ਦੇ ਅਧਾਰ ‘ਤੇ ਅੰਤ੍ਰਿਮ ਜ਼ਮਾਨਤ ਦੀ ਮੰਗ ਕੀਤੀ। ਵਕੀਲ ਨੇ ਕਿਹਾ ਕਿ ਉਸ ਦਾ ਮੁਵੱਕਿਲ 20 ਮਹੀਨਿਆਂ ਤੋਂ ਜੇਲ੍ਹ ਵਿਚ ਹੈ ਅਤੇ ਉਸ ਦਾ ਤਕਰੀਬਨ 16 ਕਿੱਲੋ ਭਾਰ ਘਟ ਚੁੱਕਾ ਹੈ। ਸੀਨੀਅਰ ਐਡਵੋਕੇਟ ਐੱਚ.ਐੱਸ. ਫੂਲਕਾ, ਜੋ ਕਤਲੇਆਮ ਪੀੜਤਾਂ ਵਲੋਂ ਪੇਸ਼ ਹੋਏ ਹਨ, ਨੇ ਇਸ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਜਿਸ ਵੀ ਇਲਾਜ ਦੀ ਜ਼ਰੂਰਤ ਹੈ ਉਹ ਪਹਿਲਾਂ ਹੀ ਦਿੱਤਾ ਜਾ ਰਿਹਾ ਹੈ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …