ਪੰਜਾਬ ਸਣੇ ਛੇ ਰਾਜਾਂ ਨੇ ਪਾਈ ਸੀ ਪਟੀਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼
ਨੀਟ ਤੇ ਜੇਈਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦੇਣ ਸਬੰਧੀ ਦਿੱਤੇ ਹੁਕਮਾਂ ਖਿਲਾਫ਼ ਪੰਜਾਬ, ਪੱਛਮੀ ਬੰਗਾਲ, ਮਹਾਰਾਸ਼ਟਰ, ਝਾਰਖੰਡ, ਰਾਜਸਥਾਨ ਅਤੇ ਛੱਤੀਸਗੜ੍ਹ ਦੇ ਮੰਤਰੀਆਂ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਨੂੰ ਅੱਜ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ। ਇਨ੍ਹਾਂ ਰਾਜਾਂ ਨੇ ਕਿਹਾ ਸੀ ਕਿ ਕੋਵਿਡ-19 ਦੇ ਖਤਰੇ ਭਰੇ ਮਾਹੌਲ ਵਿੱਚ ਇਹ ਪ੍ਰੀਖਿਆਵਾਂ ਨਹੀਂ ਕਰਵਾਈਆਂ ਜਾਣੀਆਂ ਚਾਹੀਦੀਆਂ। ਪੰਜਾਬ ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਟੀਸ਼ਨ ਦਾਇਰ ਕੀਤੀ ਸੀ। ਬੈਂਚ ਵਿੱਚ ਜਸਟਿਸ ਅਸ਼ੋਕ ਭੂਸ਼ਨ, ਜਸਟਿਸ ਬੀਆਰ ਗਵਾਈ ਅਤੇ ਕ੍ਰਿਸ਼ਨ ਮੁਰਾਰੀ ਸ਼ਾਮਲ ਸਨ।ਜ਼ਿਕਰਯੋਗ ਹੈ ਕਿ ਜੇਈਈ ਦੀ ਪ੍ਰੀਖਿਆ 1 ਸਤੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 6 ਸਤੰਬਰ ਤੱਕ ਚੱਲਣੀ ਹੈ। ਇਸ ਤੋਂ ਬਾਅਦ ਨੀਟ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣਗੀਆਂ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …