
ਅੰਮ੍ਰਿਤਸਰ/ਬਿਊਰੋ ਨਿਊਜ਼
ਸਾਹਿਤਕ ਤੇ ਅਕਾਦਮਿਕ ਹਲਕਿਆਂ ਲਈ ਦੁਖਦਾਈ ਖ਼ਬਰ ਹੈ ਕਿ ਉੱਘੇ ਸਾਹਿਤਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾਕਟਰ ਦਰਿਆ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਉਹ ਕਰੀਬ ਪੰਜਾਹ ਵਰ੍ਹਿਆਂ ਦੇ ਸਨ ਅਤੇ ਪਿਛਲੇ ਦਿਨ ਦਿਲ ਦੀ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਅੱਜ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ। ਉਹਨਾਂ ਦੀ ਪੁਸਤਕ ‘ਸਾਂਸੀ ਕਬੀਲੇ ਦਾ ਸਭਿਆਚਾਰ’ ਨੂੰ ਭਾਸ਼ਾ ਵਿਭਾਗ ਪੰਜਾਬ ਦਾ ਪੁਰਸਕਾਰ ਵੀ ਮਿਲਿਆ ਸੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਸਮੇਤ ਵੱਖ ਵੱਖ ਸ਼ਖ਼ਸੀਅਤਾਂ ਨੇ ਡਾਕਟਰ ਦਰਿਆ ਦੇ ਅਚਾਨਕ ਸਦੀਵੀ ਵਿਛੋੜਾ ਦੇ ਜਾਣ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।