ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਵਿੱਤਰ ਸਰੂਪਾਂ ਦੇ ਗੁੰਮ ਹੋਣ ਦੇ ਮਾਮਲੇ ਸਬੰਧੀ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਉਹ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਜਾਂਚ ਨੂੰ ਸਹੀ ਨਹੀਂ ਮੰਨਦੇ। ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਕੋਲੋਂ ਇਨ੍ਹਾਂ ਪਾਵਨ ਸਰੂਪਾਂ ਬਾਰੇ ਪੁੱਛ-ਪੜਤਾਲ ਕਰਨ ਅਤੇ ਸਾਰਾ ਮਾਮਲਾ ਸਾਹਮਣੇ ਲਿਆਉਣ। ਜ਼ਿਕਰਯੋਗ ਹੈ ਕਿ ਐਸਜੀਪੀਸੀ ਨੇ ਇਸ ਮਾਮਲੇ ਵਿਚ ਕਈ ਐਸਜੀਪੀਸੀ ਮੁਲਾਜ਼ਮਾਂ ਨੂੰ ਨੌਕਰੀ ਤੋਂ ਮੁਅੱਤਲ ਕੀਤਾ ਹੋਇਆ ਹੈ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …