ਧਰਮਸੋਤ ਅਤੇ ਚੌਧਰੀ ਸੰਤੋਖ ਸਿੰਘ ਖਿਲਾਫ ਪੰਜਾਬ ‘ਚ ਹੋਏ ਮੁਜ਼ਾਹਰੇ
ਚੰਡੀਗੜ੍ਹ/ਬਿਊਰੋ ਨਿਊਜ਼
ਸਕਾਲਰਸ਼ਿਪ ਘੁਟਾਲੇ ਵਿਚ ਘਿਰੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਪੰਜਾਬ ਵਿਚ ਰੋਸ ਮੁਜ਼ਾਹਰੇ ਹੋ ਰਹੇ ਹਨ ਅਤੇ ਹੁਣ ਹੋਰ ਕਾਂਗਰਸੀ ਆਗੂਆਂ ਦਾ ਵੀ ਵਿਰੋਧ ਹੋਣ ਲੱਗ ਪਿਆ ਹੈ। ਆਮ ਆਦਮੀ ਪਾਰਟੀ ਨੇ ਅੱਜ ਫਰੀਦਕੋਟ, ਮੁਹਾਲੀ ਅਤੇ ਨਾਭਾ ਸਮੇਤ ਹੋਰ ਕਈ ਥਾਵਾਂ ‘ਤੇ ਸਾਧੂ ਸਿੰਘ ਧਰਮਸੋਤ ਦੇ ਪੁਤਲੇ ਫੂਕੇ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਆਪ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਨੇ ਮੁਹਾਲੀ ਵਿਚ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਧੂ ਸਿੰਘ ਧਰਮਸੋਤ ਖਿਲਾਫ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ‘ਆਪ’ ਆਗੂਆਂ ਨੇ ਫਰੀਦਕੋਟ ਵਿਚ ਵੀ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਮਾਸਟਰ ਬਲਦੇਵ ਸਿੰਘ ਦੀ ਅਗਵਾਈ ਵਿਚ ਧਰਮਸੋਤ ਦਾ ਪੁਤਲਾ ਫੂਕ ਕੇ ਉਸਦੀ ਤੁਰੰਤ ਬਰਖਾਸਤਗੀ ਮੰਗੀ। ਇਸਦੇ ਚੱਲਦਿਆਂ ਸਕਾਲਰਸ਼ਿਪ ਘੁਟਾਲੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਵੀ ਜਲੰਧਰ ਵਿਚ ਵਿਧਾਇਕ ਪਵਨ ਟੀਨੂੰ ਦੀ ਅਗਵਾਈ ਵਿਚ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …